Monday, September 16, 2024

ਆਈ ਹਸਪਤਾਲ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਰਣਜੀਤ ਆਈ ਹਸਪਤਾਲ ਵਲੋਂ ਹਸਪਤਾਲ ਦਾ ਪਹਿਲਾ ਸਾਲ ਪੂਰਾ ਹੋਣ ‘ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਹਰਜੀਤ ਸਿੰਘ ਅਰੋੜਾ, ਡਾਕਟਰ ਇੰਦਰਮਨਜੋਤ ਸਿੰਘ, ਡਾਕਟਰ ਇੰਦਰਜੋਤ ਕੌਰ, ਜਸਵੀਰ ਸਿੰਘ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਵਲੋਂ ਲਾਭ ਸਿੰਘ, ਗੁਰਨਾਮ ਸਿੰਘ, ਗੁਲਜ਼ਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਉਪਰੰਤ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਨੇ ਕੀਰਤਨ ਕੀਤਾ।
ਡਾ. ਪਰਮਿੰਦਰ ਕੌਰ ਸਿਵਲ ਸਰਜਨ, ਡਾ. ਕਿਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾਕਟਰ ਹਰਪ੍ਰੀਤ ਕੌਰ, ਡਾਕਟਰ ਹੰਸ ਰਾਜ, ਡਾਕਟਰ ਰਾਜਿੰਦਰ ਸਿੰਘ, ਡਾਕਟਰ ਪ੍ਰੀਤਮਪਾਲ ਸਿੰਘ, ਡਾਕਟਰ ਪ੍ਰਿੰਸੀ ਮਿੱਤਲ, ਐਡਵੋਕੇਟ ਤਾਰਨ ਸਿੰਘ, ਮਾਸਟਰ ਸਤਪਾਲ ਸ਼ਰਮਾ, ਗੁਰਿੰਦਰ ਸਿੰਘ ਗੁਜਰਾਲ, ਨਿਹਾਲ ਸਿੰਘ ਮੰਗਵਾਲ, ਹਰਜੀਤ ਸਿੰਘ ਢੀਂਗਰਾ ਦੇ ਨਾਲ ਸਟੱਡੀ ਸਰਕਲ ਦੇ ਅਜਮੇਰ ਸਿੰਘ ਡਿਪਟੀ ਡਾਇਰੈਕਟਰ ਬੇਬੇ ਨਾਨਕੀ ਸਿਲਾਈ ਕੇਂਦਰ, ਡਾਕਟਰ ਨਰਿੰਦਰ ਸਿੰਘ ਸਕੱਤਰ ਅਕਾਦਮਿਕ ਖੇਤਰ, ਗੁਰਮੇਲ ਸਿੰਘ ਵਿੱਤ ਸਕੱਤਰ, ਜਰਨੈਲ ਸਿੰਘ ਥਲੇਸਾਂ, ਰਾਜਵਿੰਦਰ ਸਿੰਘ ਲੱਕੀ, ਹਰਵਿੰਦਰ ਕੌਰ ਸਕੱਤਰ ਇਸਤਰੀ ਕੌਂਸਲ, ਹਰਕੀਰਤ ਕੌਰ, ਅਮਨਦੀਪ ਕੌਰ ਸਮੇਤ ਸ਼ਹਿਰੀ ਪਤਵੰਤੇ ਸੱਜਣਾਂ ਨੇ ਸ਼ੁੁਭਕਾਮਨਾਵਾਂ ਦਿੱਤੀਆਂ।ਡਾ. ਇੰਦਰਜੋਤ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਸਾਡੇ ਕੋਲ ਸਾਰੀਆਂ ਆਧੁਨਿਕ ਮਸ਼ੀਨਾਂ ਹਨ, ਜਿਸ ਕਰਕੇ ਮਰੀਜ਼ਾਂ ਨੂੰ ਹੁਣ ਹੋਰ ਕਿਧਰੇ ਜਾਣ ਦੀ ਲੋੜ ਨਹੀਂ ਅਤੇ ਸਾਰਾ ਇਲਾਜ ਇੱਕ ਛੱਤ ਥੱਲੇ ਹੀ ਬਹੁਤ ਵਾਜ਼ਬ ਰੇਟਾਂ ‘ਤੇ ਕੀਤਾ ਜਾਂਦਾ ਹੈ।
ਸਮਾਗਮ ਲਈ ਭਾਈ ਹਰਚਰਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਭਾਈ ਜਸਦੇਵ ਸਿੰਘ, ਸੁਰਿੰਦਰ ਸਿੰਘ, ਸੁਖਪਾਲ ਸਿੰਘ, ਸਮਰਪ੍ਰੀਤ ਸਿੰਘ, ਗੁਰਵਿੰਦਰ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ ਥਲੇਸਾਂ ਅਤੇ ਹਸਪਤਾਲ ਦੇ ਸਟਾਫ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ।ਡਾ. ਇੰਦਰਮਨਜੋਤ ਸਿੰਘ ਨੇ ਹਸਪਤਾਲ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।ਸਟੱਡੀ ਸਰਕਲ ਵਲੋਂ ਪ੍ਰੀਤਇੰਦਰ ਕੌਰ ਅਤੇ ਡਾਕਟਰ ਇੰਦਰਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …