ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿੱਚ ਸੱਪ ਦੇ ਡੰਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ।
ਜਦੋਂ ਗਰੀਬ ਔਰਤ ਖੇਤਾਂ ਵਿਚੋਂ ਝੋਨਾ ਲਾ ਕੇ ਘਰ ਪਹੁੰਚੀ ਤਾਂ ਅਚਾਨਕ ਉਸ ਨੂੰ ਇੱਕ ਸੱਪ ਨੇ ਡੰਗ ਮਾਰ ਦਿੱਤਾ।ਸੱਪ ਦੇ ਡੰਗਣ ਤੋਂ ਬਾਅਦ ਔਰਤ ਨੇ ਰੌਲਾ ਪਾਇਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਮ੍ਰਿਤਕ ਵੀਰਪਾਲ ਕੌਰ (35) ਪਤਨੀ ਅਮਰੀਕ ਸਿੰਘ ਜੋ ਕਿ ਮਜ਼ਦੂਰ ਜਮਾਤ ਨਾਲ ਸਬੰਧਤ ਸੀ।ਉਹ ਆਪਣੇ ਪਿੱਛੇ ਦੋ ਧੀਆਂ ਅਤੇ ਪੁੱਤਰ ਛੱਡ ਗਈ ਹੈ।ਇਸ ਗਰੀਬ ਪਰਿਵਾਰ ਤੇ ਦੁੱਖਾਂ ਦਾ ਪਹਾੜ ਢਹਿ ਗਿਆ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਜੋ ਮਜ਼ਦੂਰ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ ਅਤੇ ਛੋਟੇ ਬੱਚਿਆਂ ਦੀ ਆਸ਼ਰਿਤ ਪੈਨਸ਼ਨ ਲਗਾਈ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ …
Punjab Post Daily Online Newspaper & Print Media