ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ
ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ ਵੀ ਡਿੱਗ ਪਈਆਂ ਅਤੇ ਅਕੈਡਮੀ ਦੀ ਇਮਾਰਤ ਵਿੱਚਲੇ ਸ਼ੀਸ਼ੇ ਟੁੱਟ ਗਏ।ਦਰੱਖਤਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ।ਜਿਕਰਯੋਗ ਹੈ ਕਿ ਪਹਿਲਾਂ ਵੀ ਜੂਨ ਮਹੀਨੇ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਬਿਲਡਿੰਗ ਵਿੱਚ ਲੱਗੇ ਸ਼ੀਸ਼ੇ ਅਤੇ ਕੰਧਾਂ ਡਿੱਗ ਗਈਆਂ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media