Sunday, February 22, 2026

ਸਾਡੀ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਹੈ – ਈ.ਟੀ.ਓ

ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲ੍ਹੀਆਂ ਦਾ ਕੀਤਾ ਦੌਰਾ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਸਾਡੀ ਸਰਕਾਰ ਜ਼ਮੀਨੀ ਪੱਧਰ ‘ਤੇ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ ਨਾ ਕਿ ਵਿਰੋਧੀ ਪਾਰਟੀਆਂ ਵਾਂਗ ਭਲਵਾਨੀ ਗੇੜੇ ਮਾਰ ਕੇ ਆਪਣਾ ਨਾਮ ਚਮਕਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲ੍ਹੀਆਂ ਦਾ ਦੌਰਾ ਕਰਨ ਉਪਰੰਤ ਕੀਤਾ।ਈ:ਟੀ:ਓ ਸਭ ਤੋਂ ਪਹਿਲਾਂ ਪਿੰਡ ਨਵਾਂ ਕੋਟ ਵਿਖੇ ਪੁੱਜੇ ਅਤੇ ਮੀਂਹ ਕਾਰਨ ਇਕੱਠੇ ਹੋਏ ਪਾਣੀ ਨੂੰ ਸਾਫ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਵਲੋਂ ਜੰਡਿਆਲਾ ਗੁਰੂ ਹਲਕੇ ਵਿੱਚ 5 ਪੁਲਕਿਨ ਸਫਾਈ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ, ਜੋ ਕਿ ਡਰੇਨਾਂ ਅਤੇ ਛੱਪੜਾਂ ਦੀ ਸਫਾਈ ਕਰ ਰਹੀਆਂ ਹਨ।ਉਨਾਂ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਪਹਿਲ ਦੇ ਅਧਾਰ ‘ਤੇ ਸ਼ਿਕਾਇਤਾਂ ਹੱਲ ਕਰਨ ਦਾ ਭਰੋਸਾ ਦਿੱਤਾ।ਉਨਾਂ ਨੇ ਪਿੰਡ ਨਵਾਂ ਕੋਟ ਵਿਖੇ ਬਣੇ ਗੁਰਦੁਆਰੇ ਵਿੱਚ ਮੱਥਾ ਟੇਕਿਆ, ਜਿਥੇ ਗੁਰਦੁਆਰਾ ਕਮੇਟੀ ਕਮੇਟੀ ਵਲੋਂ ਉਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਇਸ ਉਪਰੰਤ ਈ:ਟੀ:ਓ ਵਲੋਂ ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲ੍ਹੀਆਂ ਦੇ ਦੌਰੇ ਦੌਰਾਨ ਮੀਂਹ ਤੋਂ ਪ੍ਰਭਾਵਿਤ ਹੋਏ ਘਰਾਂ ਵਿੱਚ ਜਾ ਕੇ ਮੌਕਾ ਦੇਖਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਬਣਦਾ ਮੁਆਵਜ਼ਾ ਦਿੱੱਤਾ ਜਾਵੇਗਾ।
ਆਪਣੇ ਦੌਰੇ ਦੌਰਾਨ ਈ:ਟੀ:ਓ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੇਨਾਂ ਅਤੇ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਯਕੀਨੀ ਬਣੇ।ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਦੇ ਘਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ, ਉਨਾਂ ਦੀਆਂ ਲਿਸਟਾਂ ਤਿਆਰ ਕਰਕੇ ਭੇਜੀਆਂ ਜਾਣ ਤਾਂ ਜੋ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਮੌਕੇ ਚੇਅਰਮੈਨ ਗਹਿਰੀ ਮੰਡੀ ਸ਼ਨਾਖ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਸ:ਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਖਜਾਨ ਸਿੰਘ ਮਿਹਰਬਾਨਪੁਰਾ, ਨਰੇਸ਼ ਪਾਠਕ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਹੀਰਾ ਲਾਲ ਜੌਹਲ, ਹਰਜਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱ’ਚ ਪਿੰਡ ਵਾਸੀ ਹਾਜ਼ਰ ਸਨ।

 

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …