Monday, December 23, 2024

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਪੌਦਾਕਰਨ ਮੁਹਿੰਮ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਵਾਤਾਵਰਣ ਪੱਖੀ ਅਤੇ ਹਰਿਆ-ਭਰਿਆ ਬਣਾਉਣ ਲਈ ਫਲਾਂ ਦੇ ਰੁੱਖ ਲਗਾਉਣ ਸਬੰਧੀ ਪੌਦਾਕਰਨ ਮੁਹਿੰਮ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ: ਮੰਜੂ ਬਾਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਮਾਂ ਦੇ 100 ਤੋਂ ਵਧੇਰੇ ਕਿੰਨੂ, ਜਾਮੁਨ, ਅੰਜੀਰ, ਨਿੰਬੂ, ਅੰਬ, ਨਾਸ਼ਪਾਤੀ ਅਤੇ ਅਮਰੂਦ ਦੇ ਨਵੇਂ ਬੂਟੇ ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਵਲੋਂ ਲਗਾਏ ਗਏ।
ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਧਰਤੀ ਦਾ ਵਾਤਾਵਰਣ ਅਸੰਤੁਲਿਤ ਹੋ ਰਿਹਾ ਹੈ ਅਤੇ ਸਾਰੇ ਮਨੁੱਖਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਰਿਹਾ ਹੈ।ਇਸ ਲਈ ਇਹ ਸਮਾਂ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਵੱਲ ਧਿਆਨ ਦੇਈਏ ਅਤੇ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਕਾਰਜ਼ ਕਰੀਏ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਲਈ ਆਪਣੇ ਜੀਵਨ ਕਾਲ ’ਚ ਘੱਟੋ-ਘੱਟ ਇਕ ਰੁੱਖ ਲਗਾਉਣਾ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਹੀ ਜ਼ਰੂਰੀ ਨਹੀਂ, ਸਗੋਂ ਰੁੱਖਾਂ ਨੂੰ ਅਪਣਾ ਕੇ ਜੀਵਨ ਭਰ ਇਸ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਡਾ. ਜਸਲੀਨ ਕੌਰ, ਡਾ. ਮਾਲਤੀ ਪੁਰੀ, ਇੰਜ਼. ਜਸਜੀਵਨ ਸਿੰਘ, ਡਾ. ਪ੍ਰਦੀਪ ਸਿੰਘ, ਇੰਜ਼. ਲਵਲੀਨ ਕੌਰ, ਡਾ. ਸੁਪ੍ਰੀਤ ਕੌਰ ਆਦਿ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …