ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਪਿਕਨਿਕ ਕਰਵਾਈ
ਗਈ।ਬੱਚਿਆਂ ਨੂੰ ਪਿਕਨਿਕ ਤੇ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ ਲਿਜਾਇਆ ਗਿਆ।ਬੱਚਿਆਂ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟਰੇਨ ਦਾ ਆਨੰਦ ਮਾਣਿਆ।ਬੱਚਿਆਂ ਲਈ ਬਹੁਤ ਹੀ ਦਿਲ ਖਿੱਚਵੀਆਂ ਰਾਈਡਾਂ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਟਰੰਪੋਲੀਨ, ਮੋਕੀਬਾਰਸ, ਹੋਰਸ ਰਾਇੰਡਗ, ਜੋ ਜੋ ਬਾਲ, ਮਿੱਕੀ ਮਾਊਸ ਜੰਪਰ ਆਦਿ ਸ਼ਾਮਲ ਸਨ।ਕਾਰਟੂਨ ਮਿੱਕੀ ਮਾਊਸ ਨੇ ਬੱਚਿਆਂ ਨਾਲ ਖੂਬ ਮਸਤੀ ਕੀਤੀ।ਪਿੰਸੀਪਲ ਸਵਿਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ ਬੱਚਿਆਂ ਵਿੱਚ ਵਿਕਾਸ ਦੇ ਹੁਨਰ ਨੂੰ ਪ੍ਰਫੁੱਲਿਤ ਕਰਨ ਲਈ ਬੇਹੱਦ ਲਾਹੇਵੰਦ ਹੁੰਦੇ ਹਨ।ਡਾਇਰੈਕਟਰ ਇੰਜ. ਹਰਬੰਸ ਕੌਰ ਅਤੇ ਮੀਨਾ ਸ਼ਰਮਾ ਨੇ ਕਿਹਾ ਕਿ ਪੜ੍ਹਾਈ ਦੇ ਬੋਝ ਤੋਂ ਬੱਚਿਆਂ ਨੂੰ ਰਾਹਤ ਦਿਵਾਉਣ ਲਈ ਇਸ ਪਿਕਨਿਕ ਦਾ ਪ੍ਰਬੰਧ ਕੀਤਾ ਗਿਆ ਹੈ।ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਇੰਜ. ਨੀਲਮ, ਸੈਨਪ੍ਰੀਤ ਕੌਰ, ਮਨਵੀਰ ਕੌਰ, ਹਰਪ੍ਰੀਤ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ ਅਤੇ ਕੁਲਵੀਰ ਕੌਰ ਵੀ ਮੌਜ਼ੂਦ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media