Thursday, September 17, 2026

ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਤੇ ਖਾਣ ਪੀਣ ਦਾ ਸਮਾਨ ਭੇਜਿਆ

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਵੱਡੇ ਪੱਧਰ ‘ਤੇ ਦਵਾਈਆਂ ਅਤੇ ਖਾਣ ਪੀਣ ਦੇ ਸਮਾਨ ਦੀਆਂ ਗੱਡੀਆਂ ਦੇਵੀਗੜ੍ਹ, ਪਟਿਆਲਾ, ਮੂਣਕ ਅਤੇ ਖਨੌਰੀ ਆਦਿ ਸ਼ਹਿਰਾਂ ਨਾਲ ਲੱਗਦੇ ਵੱਖ-ਵੱੱਖ ਪਿੰਡਾਂ ਲਈ ਰਵਾਨਾ ਕੀਤੀਆਂ ਗਈਆਂ।ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਥੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੀ ਸੰਗਤ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨ ਵਿੱਚ ਮੋਹਰੀ ਰਹੀ ਹੈ, ਉਥੇ ਉਨ੍ਹਾਂ ਵਲੋਂ ਹੜ ਪੀੜਤਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦਰਜਨਾਂ ਪਿੰਡਾਂ ਦੇ ਨੌਜਵਾਨਾਂ ਰਾਹੀਂ ਮਨੁੱਖਤਾ ਲਈ ਰਾਸ਼ਨ ਅਤੇ ਡੰਗਰਾਂ ਵਾਸਤੇ ਵੀ ਹਰਾ ਚਾਰਾ ਅਤੇ ਸੁੱਕਾ ਦਾਣਾ ਭੇਜਿਆ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …