ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਆਪੋ ਆਪਣੇ
ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਨਾਂ ਸਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਵਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਉਪਰੰਤ ਕੀਤਾ।ਉਨਾਂ ਪਿੰਡ ਨਾਰਾਇਣਗੜ੍ਹ ਦਾ ਦੌਰਾ ਕਰਨ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਰਾਇਣਗੜ੍ਹ ਡਰੇਨ ਤੇ ਬਣੀ ਪੁਲੀ ਕਾਫੀ ਪੁਰਾਣੀ ਹੋ ਚੁੱਕੀ ਹੈ ਅਤੇ ਇਸ ਪੁਲੀ ਨੂੰ ਲੋਕ ਨਿਰਮਾਣ ਵਿਭਾਗ ਵਲੋਂ ਮੁੜ ਬਣਾਇਆ ਜਾਵੇਗਾ।ਇਸ ਪੁਲੀ ਦੀ ਚੌੜਾਈ ਨੂੰ 11 ਫੁੱਟ ਤੋਂ ਵਧਾ ਕੇ 23 ਫੁੱਟ ਤੱਕ ਕੀਤਾ ਜਾਵੇਗਾ।ਪੁਲੀ ਦੇ ਨਿਰਮਾਣ ਲਈ 1 ਕਰੋੜ 48 ਲੱਖ ਰੁਪਏ ਟੈਂਡਰ ਹੋ ਚੁੱਕੇ ਹਨ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਇਸ ਡਰੇਨ ਦੀ ਸਫਾਈ ਤੱਕ ਨਹੀਂ ਕਰਵਾਈ ਗਈ ਅਤੇ ਹੁਣ ਡਰੇਨ ਵਿਭਾਗ ਵਲੋਂ ਇਸ ਦੀ ਸਫਾਈ ਕਰਵਾਈ ਜਾ ਰਹੀ ਹੈ।
ਇਸ ਮੌਕੇ ਚੇਅਰਮੈਨ ਗਹਿਰੀ ਮੰਡੀ ਸ਼ਨਾਖ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਸ.ਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਖਜਾਨ ਸਿੰਘ ਮਿਹਰਬਾਨਪੁਰਾ, ਨਰੇਸ਼ ਪਾਠਕ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਹੀਰਾ ਲਾਲ ਜੌਹਲ, ਹਰਜਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media