Monday, June 16, 2025
Breaking News

ਖ਼ਾਲਸਾ ਪਬਲਿਕ ਸਕੂਲ ਵਿਖੇ ਲਗਾਈ ਅਧਿਆਪਕਾਂ ਲਈ 4 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਨੂੰ ਨਵੀਂ ਐਜ਼ੂਕੇਸ਼ਨ ਪਾਲਿਸੀ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ 4 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਸ਼ਮ੍ਹਾ ਰੌਸ਼ਨ ਕਰਕੇ ਇਸ ਵਰਕਸ਼ਾਪ ਦਾ ਆਗਾਜ਼ ਕਰਨ ਉਪਰੰਤ ਕਿਹਾ ਕਿ ਸਕੂਲ ਸਿੱਖਿਆ ਲਈ ਰਾਸ਼ਟਰੀ ਪਾਠਕ੍ਰਮ ਫ਼ਰੇਮਵਰਕ-2022 ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਵਲੋਂ ਦਿੱਤੇ ਸੁਝਾਵਾਂ ਦੇ ਅਧਾਰ ’ਤੇ ਜਾਹਿਰ ਕੀਤਾ ਗਿਆ ਹੈ।ਇਸ ਮੁਤਾਬਕ ਪਾਠਕ੍ਰਮ ’ਚ ਸਕੂਲੀ ਸਿੱਖਿਆ, ਸ਼ੁਰੂਆਤੀ ਬਚਪਨ ਅਤੇ ਸਿੱਖਿਆ, ਅਧਿਆਪਕ ਸਿੱਖਿਆ ਅਤੇ ਬਾਲਗ ਸਿੱਖਿਆ 4 ਖੇਤਰ ਸ਼ਾਮਿਲ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਸਿਲੇਬਸ ਅਤੇ ਪਾਠ-ਪੁਸਤਕਾਂ ਦੀ ਰੂਪ ਰੇਖਾ ਨੂੰ ਤਿਆਰ ਕਰਨ ਵਜੋਂ ਕੰਮ ਕਰਦਾ ਹੈ ਅਤੇ ਅਧਿਆਪਨ ਅਭਿਆਸਾਂ ਨੂੰ ਅਗਾਂਹ ਕਰਦਾ ਹੈ।ਉਨ੍ਹਾਂ ਕਿਹਾ ਕਿ ਬਹੁ-ਅਨੁਸ਼ਾਸਨੀ ਅਤੇ ਸੰਪੂਰਨ ਸਿੱਖਿਆ, ਆਲੋਚਨਾਤਮਕ ਅਤੇ ਵਿਸ਼ਲੇਸ਼ਣਾਤਮਕ ਸੋਚ ’ਤੇ ਧਿਆਨ ਦੇਣ ਲਈ ਤਬਦੀਲੀਆਂ ’ਤੇ ਜ਼ੋਰ ਦੇਣ ਵੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ 8 ਸਾਲ ਤੱਕ ਦੇ ਬੱਚਿਆਂ ਦੀ ਸਿੱਖਿਆ ਸਬੰਧੀ ਮੁੱਖ ਟੀਚਾ ਸ਼ੁਰੂਆਤੀ ਬਚਪਨ ਦੀ ਦੇਖ-ਭਾਲ ਕਰਨਾ ਹੈ।ਉਨ੍ਹਾਂ ਕਿਹਾ ਕਿ ਐਨ.ਸੀ.ਐਫ਼ ਨੂੰ ‘ਸਕੂਲ ਸਿੱਖਿਆ ਲਈ ਰਾਸ਼ਟਰੀ ਪਾਠਕ੍ਰਮ ਫਰੇਮ ਵਰਕ, ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ, ਟੀਚਰ ਐਜੂਕੇਸ਼ਨ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਅਤੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਫਾਰ ਐਜੂਕੇਸ਼ਨ ਦੇ 4 ਪਾਠਕ੍ਰਮ ਫਰੇਮਵਰਕ ਭਾਗਾਂ ’ਚ ਵੰਡਿਆ ਗਿਆ ਹੈ।ਵਰਕਸ਼ਾਪ ਦੌਰਾਨ ਹਰੇਕ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਨੇ ਵੱਖ-ਵੱਖ ਵਿਗਿਆਨ ਪ੍ਰੋਜੈਕਟ ਵੀ ਲਗਾਏ।
ਇਸ ਮੌਕੇ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਵੀ ਸਕੂਲ ਸਿੱਖਿਆ ਲਈ ਰਾਸ਼ਟਰੀ ਪਾਠਕ੍ਰਮ ਫ਼ਰੇਮ ਵਰਕ-2022 ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਦੀਆਂ ਬਰੀਕੀਆਂ ਅਤੇ ਇਸ ਨੰੂ ਅਪਨਾਉਣ ਬਾਰੇ ਜਾਗ੍ਰਿਤ ਕੀਤਾ ਗਿਆ ਹੈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …