ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਤਲੁਜ ਦਰਿਆ ਵਿੱਚ ਪਏ ਪਾੜ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਲੋਕਾਂ ਲਈ ਜ਼ੀਰਾ ਝੱਤਰਾ ਮੋਗਾ
ਰੋਡ ‘ਤੇ ਸਥਿਤ ਅਕਾਲ ਅਕੈਡਮੀ ਮਨਾਵਾਂ ਅਤੇ ਸੰਗਤ ਸਹਿਯੋਗ ਸਦਕਾ ਹੜ੍ਹ ਪੀੜਤਾਂ ਲਈ ਲਗਾਤਾਰ ਲੰਗਰ ਸੇਵਾ ਕੀਤੀ ਜਾ ਰਹੀ ਹੈ।ਅਕੈਡਮੀ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸੇਵਾਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਲੋਹੀਆਂ ਨੇੜੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਨਾਲ ਜ਼ਿਆਦਾਤਰ ਲੋਕ ਪ੍ਰਭਾਵਿਤ ਹੋਏ ਹਨ, ਉਨ੍ਹਾਂ ਥਾਵਾਂ `ਤੇ ਲੰਗਰ ਦੀ ਸੇਵਾ ਕੀਤੀ ਗਈ ਤਾਂ ਜੋ ਕੋਈ ਵੀ ਭੁੱਖਾ ਨਾ ਰਹੇ।ਇਸ ਸੇਵਾ ਵਿੱਚ ਅਕਾਲ ਅਕੈਡਮੀ ਮਨਾਵਾਂ ਦਾ ਸਮੂਹ ਸਟਾਫ ਅਤੇ ਅਕਾਲ ਅਕੈਡਮੀ ਬਾਕਰਵਾਲ ਦੇ ਸਟਾਫ ਮੈਂਬਰ ਵੀ ਮੌਜ਼ੂਦ ਸਨ।ਪਿਛਲੇ ਸਮੇਂ (2019) ਵਿੱਚ ਵੀ ਅਕਾਲ ਅਕੈਡਮੀ ਮਨਾਵਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੰਗਰ ਦੀ ਸੇਵਾ ਨਿਭਾਈ ਸੀ।ਇਥੇ ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ।ਕਲਗੀਧਰ ਟਰੱਸਟ ਵਲੋਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੇ ਹਾਂ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media