ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ
ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ।ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਂਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲੱਬਧ ਹੈ।ਇਸ ਮੋਬਾਇਲ ਐਪ ‘ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ।ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media