Friday, November 22, 2024

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਦਾ ਜਾਇਜ਼ਾ

ਭਾਰੀ ਬਰਸਾਤ ਨਾਲ ਨਜਿੱਠਣ ਲਈ ਜਿਲ੍ਹਾ ਪ੍ਸਾਸ਼ਨ ਵਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ

ਅਜਨਾਲਾ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਕਾਰਨ ਪਾਣੀ ਦੀ ਮਾਰ ਹੇਠ ਆਉਣ ਨਾਲੇ ਤੇ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੀ ਯੋਜਨਾਬੰਦੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਅੱਜ ਰਾਵੀ ਦਰਿਆ ਅਤੇ ਸੱਕੀ ਦਰਿਆ ਨੇੜਲੇ ਇਲਾਕੇ ਲੋਧੀਗੁਜ਼ਰ, ਤੋਤਾ ਪੋਸਟ, ਝੁੰਜ ਆਦਿ ਦਾ ਦੌਰਾ ਕੀਤਾ ਅਤੇ ਕੁੱਝ ਜਰੂਰੀ ਨਿਰਦੇਸ਼ ਦਿੱਤੇ।ਉਨ੍ਹਾਂ ਬੀ.ਐਸ.ਐਫ ਨਾਲ ਗੱਲਬਾਤ ਕਰਕੇ ਸੱਕੀ ਨਾਲੇ ਵਿੱਚ ਲੋਧੀਗੁਜਰ ਵਿਖੇ ਮਾਰੇ ਗਏ ਪੱਕੇ ਬੰਨ੍ਹ ਨੂੰ ਹਟਾਉਣ ਲਈ ਕਿਹਾ ਤਾਂ ਜੋ ਇਹ ਪਾਣੀ ਖੇਤਾਂ ਵਿੱਚ ਨਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਦੀ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਫਿਲਹਾਲ ਕੋਈ ਖਤਰਾ ਨਹੀਂ, ਪਰ ਜੇਕਰ ਸਾਉਣ ਮਹੀਨੇ ਭਾਰੀ ਬਰਸਾਤ ਹੁੰਦੀ ਹੈ ਤਾਂ ਅਸੀਂ ਖੇਤਾਂ, ਡੇਰਿਆਂ, ਪਿੰਡਾਂ ਤੋਂ ਲੋਕਾਂ ਨੂੰ ਸੁਰੱਖਿਆ ਸਥਾਨਾਂ ‘ਤੇ ਤਬਦੀਲ ਕਰਨ ਦੀ ਯੋਜਨਾ ਉਲੀਕੀ ਹੈ, ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ।ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੇ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸ਼ਨ, ਪੁਲਿਸ, ਫੌਜ, ਐਨ.ਡੀ.ਆਰ.ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੇ ਹਨ।
ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ਼ਾਂ, ਬਚਾਓ ਕਾਰਜ਼ਾਂ ਅਤੇ ਮੁੜ ਵਸੇਬਾ ਕਾਰਜ਼ਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿੱਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਲੰਬੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀਆਂ ਸਥਿਤੀਆਂ ਪੈਦਾ ਹੀ ਨਾ ਹੁੰਦੀਆਂ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …