ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ
ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾ ਸਦਕਾ 15-07-2023 ਨੁੰ ਲੋਕ ਅਦਾਲਤ ਆਯੋਜਨ ਕੀਤਾ ਗਿਆ, ਜੋ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਲਗਾਈ ਗਈ।ਇਸ ਲੋਕ ਅਦਾਲਤ ਵਿੱਚ ਪਰਿਵਾਰਕ ਝਗੜੇ, ਜ਼ਮੀਨੀ ਵਿਵਾਦ ਅਤੇ ਮੋਟਰ ਦੁਰਘਟਨਾਂ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿੱਚ ਕੁੱਲ 3 ਬੈਂਚ ਬਣਾਏ ਗਏ ਸਨ।ਜਿਸ ਵਿਚੋਂ ਜ਼ਮੀਨੀ ਵਿਵਾਦ ਅਤੇ ਮੋਟਰ ਦੁਰਘਟਨਾਂ ਕੇਸ ਦੇ ਰਾਜ਼ੀਨਾਵੇਂ ਵਾਸਤੇ ਸ਼੍ਰੀ ਦਰਬਾਰੀ ਲਾਲ ਵਧੀਕ ਜਿਲ੍ਹਾ ਅਤੇ ਸੇਸ਼ਨਜ ਜੱਜ ਸਾਹਿਬ ਜੀਆਂ ਦਾ ਇੱਕ ਬੈਂਚ ਅਤੇ ਪਰਿਵਾਰਕ ਲੜਾਈ ਝਗੜਿਆਂ ਦੇ ਨਿਪਟਾਰੇ ਵਾਸਤੇ 2 ਬੈਂਚ ਸ੍ਰੀਮਤੀ ਮਨਦੀਪ ਕੌਰ ਜੱਜ ਅਤੇ ਸ੍ਰੀਮਤੀ ਪਰਮਜੀਤ ਕੌਰ ਜੱਜ ਦੇ ਬੈਂਚ ਅੰਮ੍ਰਿਤਸਰ ਅਦਾਲਤਾਂ ਵਿੱਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 253 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 72 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।ਇਸ ਦੋਰਾਨ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤਂੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
Punjab Post Daily Online Newspaper & Print Media