ਪਿੰਡ ਡਿਆਲ ਭੜੰਗ ਨੂੰ ਨਿਰਵਿਘਨ ਸਪਲਾਈ ਲਈ ਦਿੱਤੀ ਨਵੀਂ ਬਿਜਲੀ ਲਾਈਨ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ
ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਇਸ ਲਈ ਮੌਜ਼ੂਦਾ ਸਬ-ਸਟੇਸ਼ਨਾਂ ਦਾ ਲੋਡ ਘਟਾ ਕੇ ਸੂਬੇ ਭਰ ਵਿੱਚ ਨਵੇਂ ਸਬ-ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿੱਚ ਸੂਬੇ ਭਰ ਵਿੱਚ 20 ਐਮ.ਵੀ.ਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇ.ਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਟਰਾਂਸਫਾਰਮਰਾਂ ’ਤੇ ਓਵਰਲੋਡ ਹੋਣ ਦੇ ਕਾਰਨ, ਖਾਸ ਕਰਕੇ ਝੋਨੇ ਦੀ ਬਿਜ਼ਾਈ ਦੇ ਸੀਜ਼ਨ/ਗਰਮੀਆਂ ਵਿੱਚ, ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਸੀ, ਜਿਸ ਨੂੰ ਦੂਰ ਕਰਨ ਦੇ ਉਪਰਾਲੇ ਜਾਰੀ ਹਨ।
ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਪਿੰਡ ਡਿਆਲ ਭੜੰਗ ਨੂੰ ਨਿਰੰਤਰ ਬਿਜਲੀ ਸਪਲਾਈ ਲਈ ਸ੍ਰੇਣੀ ਇਕ ਵਿੱਚ ਨਵੀਂ ਬਿਜਲੀ ਲਾਈਨ ਦਾ ਉਦਘਾਟਨ ਕੀਤਾ।ਉਨ੍ਹਾਂ ਦੱਸਿਆ ਕਿ ਪਿੰਡ ਨੇ 66 ਕੇ.ਵੀ ਸਬ ਸਟੇਸ਼ਨ ਲਈ ਮੁਫ਼ਤ ਜ਼ਮੀਨ ਦਿੱਤੀ ਹੈ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਬਿਜਲੀ ਦੇਣ ਲਈ 12 ਲੱਖ ਰੁਪਏ ਦੀ ਲਾਗਤ ਨਾਲ ਦੋ ਕਿਲੋਮੀਟਰ ਦੀ ਨਵੀਂ ਲਾਈਨ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਬਿਜ਼ਲੀ ਦੀ ਕੋਈ ਘਾਟ ਨਹੀਂ ਹੈ ਅਤੇ ਝੋਨੇ ਦਾ ਸੀਜ਼ਨ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਟਰਾਂਸਫਾਰਮਰਾਂ ਅਤੇ ਟਰਾਂਸਮਿਸ਼ਨ ਲਾਈਨਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ।
Punjab Post Daily Online Newspaper & Print Media