Thursday, June 19, 2025
Breaking News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿਖੇ ਵਾਪਰੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕੁੱਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ।ੱਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …