Sunday, September 13, 2026

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਹਰਸ਼ ਸ਼ਰਮਾ ਨੇ ਤੋਰਨਗੋਲੂ (ਕਰਨਾਟਕਾ) ਵਿਖੇ ‘ਨੈਸ਼ਨਲ ਕੈਡੇਟ ਜੂਡੋ ਚੈਂਪੀਨਸ਼ਿਪ-2023-24’ ’ਚ ਜੂਡੋ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਹਰਸ਼ ਸ਼ਰਮਾ ਨੇ 81 ਕਿਲੋ ਕੈਟਾਗਰੀ ’ਚ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ।ਪ੍ਰਿੰ: ਗਿੱਲ ਨੇ ਡੀ.ਪੀ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ।ਉਨ੍ਹਾਂ ਬੱਚਿਆਂ ਲਈ ਭਵਿੱਖ ’ਚ ਵੀ ਇਸੇ ਤਰ੍ਹਾਂ ਬੁਲੰਦੀਆਂ ਛੂਹਣ ਦੀ ਕਾਮਨਾ ਕੀਤੀ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …