ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਅਤੇ ਬੀ.ਸੀ.ਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਐਲਾਨੇ ਬੀ.ਏ ਦੇ ਸਮੈਸਟਰ ਛੇਵਾਂ ’ਚੋਂ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਉਨ੍ਹਾਂ ਕਿਹਾ ਕਿ ਇਸ ਅਕਾਦਮਿਕ ਸ਼ੈਸ਼ਨ ’ਚ ਕਵਲਜੀਤ ਕੌਰ 77% ਲੈ ਕੇ ਪਹਿਲਾ, ਪਵਨਪ੍ਰੀਤ ਕੌਰ ਅਤੇ ਮੁਸਕਾਨ 76.25% ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ ਨੇ 75% ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਜਦਕਿ ਬੀ.ਸੀ.ਏ ਸਮੈਸਟਰ ਛੇਵਾਂ ’ਚੋਂ ਗਗਨਦੀਪ ਕੌਰ ਅਤੇ ਪਮਨਦੀਪ ਕੌਰ ਨੇ 80.6% ਲੈ ਕੇ ਪਹਿਲਾ, ਅਰਸਦੀਪ ਕੌਰ ਅਤੇ ਅਮਰਦੀਪ ਕੌਰ 80.40% ਲੈ ਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਅਤੇ ਗਗਨਦੀਪ ਕੌਰ 80% ਲੈ ਕੇ ਤੀਜ਼ਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਬੀ.ਕਾਮ ਸਮੈਸਟਰ ਛੇਵਾ ’ਚੋਂ ਹਰਮਨਪ੍ਰੀਤ ਕੌਰ 68% ਅਤੇ ਜੈਨਸੀ 68% ਪਹਿਲਾ ਸਥਾਨ ਅਮਨਦੀਪ ਕੌਰ 65.71% ਦੂਜਾ ਸਥਾਨ ਪ੍ਰਾਪਤ ਕੀਤਾ।ਤਿੰਨਾਂ ਕਲਾਸਾਂ ਦੇ ਸਾਰੇ ਵਿਦਿਆਰਥੀ ਫਸਟ ਡਵੀਜ਼ਨ ’ਚ ਪਾਸ ਹੋਏ ਹਨ ਅਤੇ ਨਤੀਜਾ 100% ਰਿਹਾ।ਪ੍ਰਿੰ. ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media