ਨਰਸਿੰਗ ਸਕੂਲ ਐਸੋਸੀਏਸ਼ਨ ਨੇ ਭੇਟ ਕੀਤੀ ਇੱਕ ਐਂਬੁਲੈਂਸ
ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਜਿਲਾ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਹੜ੍ਹਾਂ ਦੀ ਨਾਜ਼ੁਕ ਸਥਿਤੀ ‘ਚ ਪੂਰੀ ਤਰਾਂ੍ਹ ਚੌਕਸ
ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਆਈ.ਐਮ.ਏ ਨਾਲ ਵਿਸ਼ੇਸ਼ ਕੀਤੀ ਮੀਟਿੰਗ ਵਿਚ ਆਈ.ਐਮ.ਏ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਤੁਲ ਕਪੂਰ ਅਤੇ ਸਟੇਟ ਕੋਆਰਡੀਨੇਟਰ ਡਾ. ਅਮਰੀਕ ਸਿੰਘ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਹਨਾਂ ਨੇ ਸਿਹਤ ਵਿਭਾਗ ਅੰਮ੍ਰਿਤਸਰ ਨੂੰ 10 ਐਮਰਜੈਂਸੀ ਟੀਮਾਂ ਸਮੇਤ ਐਂਬੂਲੈਂਸਾਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਦਾ ਭਰੋਸਾ ਦਿੱਤਾ।ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪਹਿਲਾਂ ਤੋਂ ਹੀ 44 ਰੈਪਿਡ ਰਿਸਪੋਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਕਿਸੇ ਵੀ ਹੰਗਾਮੀਂ ਸਥਿਤੀ ਸਮੇਂ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੀਆਂ ਹਨ।ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ 10 ਐਮਰਜੈਂਸੀ ਹੈਲਪਲਾਈਨ ਨੰਬਰ ਜਨ ਹਿੱਤ ਵਿੱਚ ਜਾਰੀ ਕੀਤੇ ਗਏ ਹਨ।ਇਸ ਮੀਟੰਗ ਉਪੰਰਤ ਪ੍ਰਾਈਵੇਟ ਨਰਸਿੰਗ ਕਾਲਜ ਐਸੋਸੀਏਸ਼ਨ ਵਲੋਂ ਸਿਹਤ ਵਿਭਾਗ ਅੰਮ੍ਰਿਤਸਰ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸਹਾਇਤਾ ਕਰਨ ਲਈ ਇੱਕ ਐਂਬੁਲੈਂਸ ਵੀ ਭੇਂਟ ਕੀਤੀ ਗਈ।
ਇਸ ਮੋਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲਾ੍ਹ ਐਪੀਡਿਮੋਲੋਜ਼ਿਸਟ ਡਾ. ਹਰਜੋਤ ਕੌਰ, ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਐਪੀਡਿਮੋਲੋਸਿਟ ਡਾ. ਨਵਦੀਪ ਕੌਰ, ਪ੍ਰਾਈਵੇਟ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਟਾਫ ਮੌਜ਼ੂਦ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media