Tuesday, March 17, 2026

ਉਲੰਘਣਾਂ ਕਰਨ ਵਾਲੇ 28 ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ

ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਜਸਮੀਤ ਕੌਰ, ਐਸ.ਆਈ ਪਰਮਜੀਤ ਸਿੰਘ, ਐਸ.ਆਈ ਹਰਵਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਸਨ।ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਭਗ 35 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਰੇਲਵੇ ਸਟੇਸ਼ਨ, ਲਿਬਰਟੀ ਮਾਰਕੀਟ, ਕੋਰਟ ਰੋਡ ਅਤੇ ਐਮ.ਕੇ ਹੋਟਲ ਦੇ ਸਾਹਮਣੇ ਮਾਰਕੀਟ ਦੇ ਇਲਾਕਿਆਂ ਵਿੱਚ 28 ਦੁਕਾਨਦਾਰਾਂ ਦੇ ਮੌਕੇ ‘ਤੇ ਚਲਾਨ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਜੁਰਮਾਨਾਂ ਚਲਾਨ ਕੀਤੇ।ਡਾ. ਜਗਨਜੋਤ ਕੌਰ ਨੇ ਕਿਹਾ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …