Thursday, November 21, 2024

ਬੇਅਦਬੀ ਮਾਮਲੇ ’ਤੇ ਸਿਆਸਤ ਕਰਕੇ ਕਾਲਕਾ ਕੌਮ ਨੂੰ ਕਰ ਰਹੇ ਗੁੰਮਰਾਹ- ਭਾਈ ਗਰੇਵਾਲ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਸਮਝ ’ਤੇ ਸਵਾਲ ਕਰਦਿਆਂ ਕਿਹਾ ਕਿ ਬੇਅਦਬੀ ਦੇ ਸੰਜ਼ੀਦਾ ਮਾਮਲੇ ’ਤੇ ਸਿਆਸਤ ਕਰਕੇ ਕਾਲਕਾ ਕੌਮ ਨੂੰ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਵਾਪਰੀ ਬੇਅਦਬੀ ਦੀ ਘਟਨਾ ’ਤੇ ਕਾਲਕਾ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮੰਗਣਾ ਬੇਅਦਬੀ ਦੀਆਂ ਘਟਨਾਵਾਂ ਦਾ ਸਿਆਸੀਕਰਨ ਕਰਨਾ ਹੈ।ਉਨ੍ਹਾਂ ਕਿਹਾ ਕਿ ਕਾਲਕਾ ਨੂੰ ਇਸ ਗੱਲ ਦੀ ਸਮਝ ਹੋਣੀ ਚਾਹੀਦੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੋਂ ਬਾਹਰੀ ਗੁਰਦੁਆਰਾ ਸਾਹਿਬਾਨ ਦੀ ਜ਼ਿੰਮੇਵਾਰੀ ਸਥਾਨਕ ਪ੍ਰਬੰਧਕਾਂ ਦੀ ਹੁੰਦੀ ਹੈ।ਘਟਨਾ ਵਾਲੇ ਗੁਰੂ ਘਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਨਹੀਂ ਹੈ, ਪਰ ਕਾਲਕਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਕਾਲਕਾ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਬਾਰੇ ਨਾ-ਸਮਝੀ ਵਾਲੀਆਂ ਟਿੱਪਣੀਆਂ ਸਰਕਾਰਾਂ ਨੂੰ ਸਿੱਧੇ ਤੌਰ ’ਤੇ ਸਮਰਥਨ ਦਿੱਤਾ ਜਾ ਰਿਹਾ ਹੈ।ਕਾਲਕਾ ਇਹ ਆਪਣੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਕਰ ਰਹੇ ਹਨ।ਇਨ੍ਹਾਂ ਦੇ ਪ੍ਰਬੰਧ ਅਧੀਨ ਦਿੱਲੀ ਵਿਖੇ ਚੱਲਦੇ ਇਕ ਖਾਲਸਾ ਕਾਲਜ ਵਿਚ ਸਿੱਖ ਵਿਰੋਧੀ ਗਤੀਵਿਧੀਆਂ ਚਰਚਾ ਵਿਚ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਹਰਮੀਤ ਸਿੰਘ ਕਾਲਕਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਦਿੱਲੀ ਕਮੇਟੀ ਸਿੱਖਾਂ ਦੀ ਇਕ ਅਹਿਮ ਸੰਸਥਾ ਹੈ, ਜਿਸ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਲੋਕਾਂ ਨੂੰ ਗੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …