Tuesday, March 17, 2026

ਈ.ਟੀ.ਓ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਬਰਸਾਤ ਨਾਲ ਪ੍ਰਭਾਵਿਤ ਹੋਏ ਘਰਾਂ ਤੇ ਫਸਲਾਂ ਦਾ ਵੀ ਲਿਆ ਜਾਇਜ਼ਾ

ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦੇ ਹੋਏ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਪੱਸ਼ਟ ਕੀਤਾ ਕਿ ਕੰਮਾਂ ਵਿੱਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜ਼ ਦਾ ਕੰਮ ਕਾਗਜ਼ੀ ਨਹੀਂ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਹਰੇਕ ਕੰਮ ਦੀ ਗੁਣਵੱਤਾ ਦਾ ਪੂਰਾ ਖਿਆਲ ਰੱਖਿਆ ਜਾਵੇ।ਅੱਜ ਆਪਣੇ ਹਲਕੇ ਦੇ ਪਿੰਡ ਭੰਗਵਾ, ਰਾਪੁਰ ਖੁਰਦ, ਰਸੂਲਪੁਰ ਖੁਰਦ, ਸੰਗਰਾਵਾਂ, ਤਲਵੰਡੀ ਆਦਿ ਦਾ ਦੌਰਾ ਕਰਦੇ ਉਨਾਂ ਨੇ ਬੀਤੇ ਦਿਨ ਹੋਈ ਬਰਸਾਤ ਦਾ ਜਾਇਜ਼ਾ ਵੀ ਲਿਆ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਮੌਜ਼ੂਦਾ ਸਥਿਤੀ ਦਾ ਸਰਵੇ ਕਰਵਾ ਰਹੇ ਹਨ ਅਤੇ ਹਰੇਕ ਲੋੜਵੰਦ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਤਰਲੋਚਨ ਸਿੰਘ, ਸੂਬੇਦਾਰ ਛਨਾਖ ਸਿੰਘ ਅਤੇ ਹੋਰ ਮੋਹਤਬਰ ਵੀ ਉਨਾਂ ਨਾਲ ਹਾਜ਼ਰ ਸਨ।ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਤੇ ਕਸਬਿਆਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ।ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਾਹਿਗੁਰੂ ਦੀ ਕਿਰਪਾ ਨਾਲ ਹੜ੍ਹਾਂ ਦਾ ਕੋਈ ਸੰਕਟ ਇਸ ਵੇਲੇ ਨਹੀਂ ਹੈ, ਪਰ ਜੇਕਰ ਕਿਧਰੇ ਕੋਈ ਸਮੱਸਿਆ ਆਉਂਦੀ ਹੈ ਤਾਂ ਸਰਕਾਰ ਤੁਹਾਡੇ ਨਾਲ ਖੜੀ ਹੈ।ਉਨਾਂ ਪੰਜਾਬ ਵਾਸੀਆਂ ਵੱਲੋਂ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਮਦਦ ਦੀ ਵੀ ਸਰਾਹਨਾ ਕੀਤੀ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …