Saturday, August 8, 2026

ਮਾਨ ਬਿਆਨਬਾਜ਼ੀਆਂ ਛੱਡ ਕੇ ਪੀੜ੍ਹਤਾਂ ਦੀ ਬਾਂਹ ਫੜਣ – ਛੀਨਾ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬੇ ਦੀ ਆਪ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਂਧਦਿਆਂ ਕਿਹਾ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਅਤੇ ਮੁਆਵਜ਼ਾ ਦੇਣ ਲਈ ਸੰਜ਼ੀਦਗੀ ਦਿਖਾਉਣ।ਉਨ੍ਹਾਂ ਕਿਹਾ ਕਿ ਮਾਨ ਦੀ ਨਾਸਮਝੀ ਕਾਰਨ ਅੱਜ ਸੂਬਾ ‘ਪਾਣੀ-ਪਾਣੀ’ ਹੋ ਗਿਆ ਹੈ, ਕਿਉਂਕਿ ਸਮਾਂ ਰਹਿੰਦਿਆਂ ਪ੍ਰਸਾਸ਼ਨ ਆਉਣ ਵਾਲੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੀ ਨਹੀਂ ਸੀ।
ਛੀਨਾ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿਚਲੀ ਆਪ ਸਰਕਾਰੀ ਆਈ ਹੈ, ਉਦੋਂ ਤੋਂ ਹੀ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ ਹਨ।ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਮਾਂ ਰਹਿੰਦਿਆਂ ਸੂਝ-ਬੂਝ ਨਾਲ ਕੰਮ ਕਰਦੇ ਤਾਂ ਸ਼ਾਇਦ ਅੱਜ ਪੰਜਾਬ ਦੇ ਹਾਲਾਤ ਬੇਹਤਰ ਹੋਣੇ ਸਨ।
ਛੀਨਾ ਨੇ ਕਿਹਾ ਕਿ ਸੂਬੇ ’ਚ ਜਿਥੇ ਆਮ ਲੋਕਾਂ ਦੇ ਘਰਾਂ ਦੇ ਘਰ ਉਜੜ ਗਏ ਹਨ, ਉਥੇ ਕਿਸਾਨੀ ਨੂੰ ਵੀ ਬਹੁਤ ਵੱਡੀ ਮਾਰ ਪਈ ਹੈ।ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਫ਼ਸਲਾਂ ਦੇ ਨੁਕਸਾਨ ਨਾਲ ਅੰਨਦਾਤਾ ‘ਹਾਲੋਂ ਬੇਹਾਲ’ ਹੋ ਗਿਆ ਹੈ।ਛੀਨਾ ਨੇ ਉਨਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਟੰਕੀ ਤੇ ਬੇਲੋੜੀ ਬਿਆਨਬਾਜ਼ੀ ਬੰਦ ਕਰ ਕੇ ਪੀੜ੍ਹਤ ਲੋਕਾਂ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਲਈ ਉਚਿਤ ਮੁਆਵਜ਼ਾ ਦੇਣ ਅਤੇ ਬਰਸਾਤੀ ਪਾਣੀ ਦੀ ਰੋਕਥਾਮ ਲਈ ਜਲਦ ਤੋਂ ਜਲਦ ਠੋਸ ਫ਼ੈਸਲਾ ਲੈਣ।

 

 

Check Also

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ‘ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ‘ਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਅੰਬਾਲਾ/ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …