Sunday, December 22, 2024

ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ `ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ ਦਾ ਵਿਸ਼ੇਸ਼ ਸਨਮਾਨ “ਕੌਮੀ ਪ੍ਰਚਾਰਕ” ਵਜੋਂ ਪੰਥਕ ਸਟੇਜ਼ਾਂ ‘ਤੇ ਨਿਰੋਲ ਗੁਰਮਤਿ ਵਿਚਾਰਾਂ ਕਰਨ ਲਈ ਕੀਤਾ ਗਿਆ।ਗੁਰੂ ਘਰ ਨਾਲ ਜੁੜੇ ਹੋਏ ਪਰਿਵਾਰ ਦੀ ਬੱਚੀ ਖੁਸ਼ਬੂ ਓਬਰਾਏ ਨੂੰ ਯੂ.ਪੀ.ਐਸ.ਸੀ ਪ੍ਰੀਖਿਆ ਦੌਰਾਨ ਆਲ ਇੰਡੀਆ 139 ਰੈਂਕ ਲੈ ਕੇ ਭਾਰਤੀ ਮਾਲੀਆ ਸੇਵਾ (ਆਈ.ਆਰ.ਐਸ) ਅਫਸਰ ਬਣਨ ਉਤੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਤੇਲੰਗਾਨਾ ਸਟੇਟ ਦੀ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ਮੈਜਿਸਟਰੇਟ ਲੱਗਣ ਜਾ ਰਹੀ ਦਿਲਪ੍ਰੀਤ ਕੌਰ ਦਾ ਵੀ ਸਨਮਾਨ ਹੋਇਆ।ਖੁਸ਼ਬੂ ਓਬਰਾਏ ਅਤੇ ਦਿਲਪ੍ਰੀਤ ਕੌਰ ਨੇ ਆਪਣੀ ਕਾਮਯਾਬੀ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਅਤੇ ਪਰਿਵਾਰ ਦਾ ਸਹਿਯੋਗ ਦੱਸਿਆ।ਤਕਰੀਬਨ 50 ਬੱਚਿਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੌਰਾਨ 80 ਫੀਸਦੀ ਤੋਂ ਵੱਧ ਨੰਬਰ ਲਿਆਉਣ, 4 ਬੱਚਿਆਂ ਵਲੋਂ ਨੈਸ਼ਨਲ ਗੱਤਕਾ ਚੈਂਪੀਅਸ਼ਿਪ `ਚ 1 ਬੱਚੇ ਵਲੋਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ `ਚ ਮੈਡਲ ਜਿੱਤਣ ‘ਤੇ ਵੀ ਸਨਮਾਨਿਆ ਕੀਤਾ।ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਲਗਾਏ ਗਏ ਗੁਰਮਤਿ ਕੈਂਪ ਦੌਰਾਨ ਵਲੰਟੀਅਰ ਦੀ ਸੇਵਾ ਦੇਣ ਵਾਲੇ ਸਮੂਹ ਸੇਵਕਾਂ ਦਾ ਸਨਮਾਨ ਵੀ ਹੋਇਆ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਾ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਬੱਚਿਆਂ `ਚ ਵਿੱਦਿਆ ਦੇ ਖੇਤਰ ਵਿੱਚ ਤਰੱਕੀਆਂ ਪ੍ਰਾਪਤ ਕਰਨ ਦੀ ਭਾਵਨਾ ਪੈਦਾ ਕਰਨ ਵਾਸਤੇ ਇਹ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜੀਵਨ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਮਿਹਨਤ ਕਰਨਾ ਜਰੂਰੀ ਹੈ। ਜੇਕਰ ਅੱਜ ਸਾਡੇ ਮੋਤੀ ਨਗਰ ਦੇ ਬੱਚੇ ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਦੇ ਅਧਿਕਾਰੀ ਅਤੇ ਮੈਜਿਸਟਰੇਟ ਬਣ ਰਹੇ ਹਨ, ਤਾਂ ਇਸ ਪਿੱਛੇ ਬੜੀ ਲਗਨ, ਮਿਹਨਤ ਅਤੇ ਪਰਿਵਾਰ ਦਾ ਸਹਿਯੋਗ ਹੈ।ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ।ਸਟੇਜ ਸਕੱਤਰ ਦੀ ਸੇਵਾ ਦਲਪ੍ਰੀਤ ਸਿੰਘ ਨੇ ਨਿਭਾਈ।ਇਨਾਮ ਜਤਿੰਦਰ ਸਿੰਘ ਸਾਹਨੀ, ਡਾਕਟਰ ਪਰਮਿੰਦਰ ਪਾਲ ਸਿੰਘ, ਭੁਪਿੰਦਰ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ, ਗੁਰਕੰਵਰ ਸਿੰਘ ਸਾਹਨੀ, ਸਰਬਜੀਤ ਸਿੰਘ, ਮਨਿੰਦਰ ਸਿੰਘ, ਜਗਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਭਾਟੀਆ ਆਦਿਕ ਵਲੋਂ ਵੰਡੇ ਗਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …