ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ
ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ।ਇਸ ਮੌਕੇ ਗਾਂਧੀ ਗਰਾਉਂਡ ਵਿਖੇ ਵੱਖ-ਵੱਖ ਸਕੂਲਾਂ ਵਲੋਂ ਆਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਕੂਲੀ ਬੱਚਿਆਂ ਵਲੋਂ ਸ਼ਾਮ ਦਾ ਗਿੱਧਾ ਵੀ ਪੇਸ਼ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਹੁਣੇ ਤੋਂ ਹੀ ਸਕੂਲੀ ਬੱਚਿਆਂ ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਜਾਵੇ।ਉਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਵੀ ਕਿਹਾ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।ਮੀਟਿੰਗ ਵਿੱਚ ਆਸ਼ੂ ਵਿਸ਼ਾਲ ਕੋਆਰਡੀਨੇਟਰ ਸਪੋਰਟਸ, ਧੰਨਾ ਸਿੰਘ ਲੈਕਚਰਾਰ ਤੋਂ ਇਲਾਵਾ ਬੀ.ਬੀ.ਕੇ ਡੀ.ਏ.ਵੀ ਕਾਲਜ, ਸਪਰਿੰਗ ਡੇਲ ਸਕੂਲ, ਡੀ.ਏ.ਵੀ ਪਬਲਿਕ ਸਕੂਲ, ਐਸ.ਐਲ ਭਵਨਜ਼ ਸਕੂਲ ਤੇ ਖਾਲਸਾ ਕਾਲਜ ਵੂਮੈਨ ਤੋਂ ਇਲਾਵਾ ਹੋਰ ਸਕੂਲਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media