Sunday, October 4, 2026

ਵਿਧਾਇਕ ਗੁਪਤਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੂੂਲੇਚੱਕ ਦਾ ਕੀਤਾ ਦੌਰਾ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਨਾਲ ਮਿਲ ਰਹੇ ਹਨ ਅਤੇ ਇਸ ਕੁਦਰਤੀ ਆਫਤ ਸਮੇਂ ਸਾਰੇ ਮੰਤਰੀ ਅਤੇ ਵਿਧਾਇਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਕੰਮ ਕਰ ਰਹੇ ਹਨ।ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਮੂਲੇਚਕ ਦਾ ਦੌਰਾ ਕਰਨ ਉਪਰੰਤ ਕੀਤਾ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਨਾਲ ਹਾਜ਼ਰ ਸਨ।
ਡਾ. ਗੁਪਤਾ ਨੇ ਦੱਸਿਆ ਕਿ ਪਿੰਡ ਮੂਲੇਚੱਕ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਮੀਂਹ ਦੌਰਾਨ ਪਾਣੀ ਦੀ ਨਿਕਾਸੀ ਦੇ ਕੋਈ ਪ੍ਰਬੰਧ ਨਹੀਂ ਹਨ।ਉਨਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਇਸ ਮੁਸ਼ਕਲ ਨੂੰ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਦੇ ਛੱਪੜਾਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
ਇਸ ਉਪਰੰਤ ਵਿਧਾਇਕ ਗੁਪਤਾ ਨੇ ਤਹਿਸੀਲਪੁਰਾ ਸਥਿਤ ਪਿੰਗਲਵਾੜੇ ਦਾ ਦੌਰਾ ਵੀ ਕੀਤਾ।ਉਨਾਂ ਕਿਹਾ ਕਿ ਪਿੰਗਲਵਾੜਾ ਦੀਨ ਦੁਖੀਆਂ ਦੀ ਸੇਵਾ ਕਰਨ ਵਾਲੀ ਸੰਸਥਾ ਹੈ ਅਤੇ ਇਸ ਸੰਸਥਾ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਸੰਸਥਾ ਵਲੋਂ ਡਾ. ਗੁਪਤਾ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਹਰਜੀਤ ਸਿੰਘ ਸੋਨੂੰ, ਅਜੇ ਸ਼ੇਰ ਗਿੱਲ, ਬੰਟੀ, ਦਰਸ਼ਨ ਸਿੰਘ ਬਾਵਾ, ਦੀਪਕ ਬੱਗਾ, ਸਨਪ੍ਰੀਤ ਭਾਟੀਆ, ਸੰਜੀਵ ਬੱਬਰ, ਹੈਪੀ, ਰਿਤੇਸ਼, ਅਰਜੁਨ, ਸੁਦੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

 

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …