Friday, November 22, 2024

ਵਿਧਾਇਕ ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ ਦਿੱਤਾ 5 ਲੱਖ ਦਾ ਚੈਕ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਜਿਥੇ ਲੋਕਾਂ ਦਾ ਮੁਫ਼ਤ ਇਲਾਜ਼ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ।
ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 5 ਲੱਖ ਰੁਪਏ ਦਾ ਚੈਕ ਐਮ.ਆਰ.ਆਈ ਅਤੇ ਸੀ.ਟੀ ਸਕੈਨ ਮਸ਼ੀਨ ਖਰੀਦਣ ਲਈ ਦਿੱਤਾ।ਉਨਾਂ ਦੱਸਿਆ ਕਿ ਉਨਾਂ ਵਲੋਂ ਆਪਣੇ ਅਖਤਿਆਰੀ ਫੰਡ ਵਿਚੋਂ ਇਸ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ।ਜਿਸ ਵਿਚੋਂ 5 ਲੱਖ ਰੁਪਏ ਦਾ ਚੈਕ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ।ਵਿਧਾਇਕ ਡਾ. ਨਿੱਝਰ ਵਲੋਂ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਹਾਜ਼ਰੀ ਵੀ ਭਰੀ।ਉਨਾਂ ਦੱਸਿਆ ਕਿ ਭਲਾਈ ਕੇਂਦਰ ਗਰੀਬ ਲੋਕਾਂ ਦੀ ਸਹਾਇਤਾ ਲਈ ਕੰਮ ਕਰਦਾ ਹੈ ਅਤੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਵੀ ਦਿੰਦਾ ਹੈ।
ਡਾ. ਨਿੱਝਰ ਨੇ ਦੱਸਿਆ ਕਿ ਇਸ ਵਕਤ ਪੰਜਾਬ ਹੜ੍ਹਾ ਦੇ ਮੁਸ਼ਕਿਲ ਹਾਲਾਤਾਂ ਵਿਚੋਂ ਲੰਘ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ।ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਕੁਦਰਤੀ ਆਫ਼ਤ ਦਾ ਮਿਲਜੁਲ ਕੇ ਮੁਕਾਬਲਾ ਕਰੀਏ ਅਤੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ।
ਇਸ ਮੌਕੇ ਭਾਈ ਗੁਰਇਕਬਾਲ ਸਿੰਘ, ਮਨਪ੍ਰੀਤ ਸਿੰਘ, ਨਵਨੀਤ ਸਿੰਘ, ਭਾਈ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਚਾਹਤ ਅਤੇ ਸੰਸਥਾ ਦੇ ਹੋਰ ਵੀ ਨੁਮਾਇੰਦੇ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …