Monday, December 4, 2023

ਸਰਕਾਰੀ ਹਾਈ ਸਕੂਲ ਕੁੱਬੇ ਦੇ 14 ਵਿਦਿਆਰਥੀਆਂ ਨੇ ਪਾਸ ਕੀਤੀ ਮੈਰੀਟੋਰੀਅਸ ਪ੍ਰੀਖਿਆ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ 14 ਹੋਣਹਾਰ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਮੇਰੀਟੋਰੀਅਸ ਪ੍ਰਤੀਯੋਗੀ ਪ੍ਰੀਖਿਆ ਸਾਲ 2023 ਵਿਚੋਂ ਚੰਗੇ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਅੱਜ ਸਕੂਲ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਕੂਲ ਦੇ ਹੈਡਮਿਸਟਰੈਸ ਮੈਡਮ ਤੇ ਸਮੁੱਚੇ ਸਟਾਫ਼ ਵਲੋਂ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਸਕੂਲ ਦੇ ਹੈਡ ਮੈਡਮ ਸ੍ਰੀਮਤੀ ਮਲਕੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਜਿਥੇ ਇਸ ਪ੍ਰਾਪਤੀ ਦੀ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ, ਉਥੇ ਹੀ ਉਹਨਾਂ ਨੇ ਸਮੁੱਚੇ ਸਟਾਫ਼ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ।ਜਿੰਨਾ ਨੇ ਸਮੁੱਚੇ ਬੱਚਿਆਂ ਨੂੰ ਤਨਦੇਹੀ ਨਾਲ ਟੈਸਟ ਦੀ ਤਿਆਰੀ ਕਰਵਾਈ।ਸਟੇਜ਼ ਦੀ ਕਾਰਵਾਈ ਅੰਗਰੇਜ਼ੀ ਮਾਸਟਰ ਅੰਮ੍ਰਿਤ ਸਿੰਘ ਨੇ ਚਲਾਈ।ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ‘ਚ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਸਮਾਜ ਸੇਵਾ ਕਰਨ ਦਾ ਸੰਦੇਸ਼ ਦਿੱਤਾ
ਕੰਪਿਊਟਰ ਅਧਿਆਪਕ ਬੋਸ਼ਨਪ੍ਰੀਤ ਭੱਠਲ, ਦੀਪਕ ਕੁਮਾਰ ਮੈਥ ਮਾਸਟਰ, ਜਸਵੀਰ ਸਿੰਘ ਪੰਜਾਬੀ ਮਾਸਟਰ, ਸ੍ਰੀਮਤੀ ਕਿਰਨਜੀਤ ਕੌਰ ਸਾਇੰਸ ਅਧਿਆਪਕ, ਸ੍ਰੀਮਤੀ ਤੀਸਤਿੰਦਰ ਕੌਰ ਪੀ.ਟੀ.ਆਈ, ਸ੍ਰੀਮਤੀ ਪ੍ਰਵੀਨ ਰਾਣੀ ਹਿੰਦੀ ਅਧਿਆਪਕ, ਸ੍ਰੀਮਤੀ ਕਿਰਨ ਰਾਣੀ ਮੈਥ ਅਧਿਆਪਕ, ਸ੍ਰੀਮਤੀ ਮਨਜੀਤ ਕੌਰ ਸਮਾਜਿਕ ਸਿੱਖਿਆ ਅਧਿਆਪਕ ਨੇ ਵੀ ਬੱਚਿਆਂ ਨੂੰ ਭਵਿੱਖ ਵਿੱਚ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈਡ ਟੀਚਰ ਸ੍ਰੀਮਤੀ ਕਿਰਨਦੀਪ ਕੌਰ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ
ਇਸ ਸਮਾਰੋਹ ਵਿੱਚ ਸਮੁੱਚੀ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।ਪਿੰਡ ਦੇ ਸਰਪੰਚ ਸ੍ਰੀਮਤੀ ਰੁਪਿੰਦਰ ਕੌਰ ਅਤੇ ਸਕੂਲ ਮਨੇਜਮੈਂਟ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੁੱਚੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।ਬਲਵੰਤ ਸਿੰਘ ਰਿਟਾ. ਲੈਕਚਰਰ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਹੀ ਹੈ ਜੋ ਬੱਚਿਆਂ ਨੂੰ ਤਰਾਸ਼ ਕੇ ਉਹਨਾਂ ਦਾ ਸੁਨਿਹਰੀ ਭਵਿੱਖ ਸਿਰਜ਼ਦੀ ਹੈ।

 

 

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …