Sunday, December 22, 2024

ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ ਵਿਚ ਪੁਸਤਕਾਂ ਦਿੱਤੀਆਂ ਗਈਆਂ ।
ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਟਰੱਸਟ ਵਲੋਂ ਡਾਕਟਰ ਓਬਰਾਏ ਦੀ ਸਰਪ੍ਰਸਤੀ ਹੇਠ ਹਰ ਸਾਲ ਹਜ਼ਾਰਾਂ ਹੀ ਪੁਸਤਕਾਂ ਵੱਖ-ਵੱਖ ਲਾਇਬ੍ਰੇਰੀਆਂ ਅਤੇ ਸੰਸਥਾਵਾਂ ਨੂੰ ਮੁਫ਼ਤ ਵੰਡੀਆਂ ਜਾਂਦੀਆਂ ਹਨ।ਇਸੇ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਚਲਾਏ ਜਾ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਨੂੰ ਗੁਰਮਤਿ ਅਤੇ ਧਰਮ ਅਧਿਐਨ ਨਾਲ ਸਬੰਧਤ 250 ਪੁਸਤਕਾਂ ਦਿੱਤੀਆਂ ਗਈਆਂ ਹਨ ।
ਕਾਲਜ ਦੇ ਪ੍ਰਿੰਸੀਪਲ ਡਾ. ਜਸਵੰਤ ਸਿੰਘ ਨੇ ਇਸ ਉਪਰਾਲੇ ਲਈ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਲਾਇਬ੍ਰੇਰੀ ਨੂੰ ਮਿਲੀਆਂ ਇਨ੍ਹਾਂ ਪੁਸਤਕਾਂ ਦੀ ਮਦਦ ਨਾਲ ਧਰਮ ਪ੍ਰਚਾਰਕ ਵਿਦਿਆਰਥੀ ਸਿੱਖ ਫ਼ਲਸਫ਼ੇ ਤੇ ਖੋਜ਼ ਭਰਪੂਰ ਅਧਿਐਨ ਕਰਕੇ ਦੇਸ਼-ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰ ਸਕਣਗੇ।ਇਸ ਮੌਕੇ ਮਾਸਟਰ ਗੁਰਦਰਸ਼ਨ ਜੀਤ ਸਿੰਘ ਘਈ ਵੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …