Friday, November 22, 2024

ਡੀ.ਸੀ.ਪੀ ਭੰਡਾਲ ਨੇ ਟ੍ਰੈਫਿਕ ਕਰਮਚਾਰੀਆਂ ਨੂੰ ਦਿੱਤੇ ਬਰਸਾਤੀ ਕੋਟ ਤੇ ਬੂਟ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਬਰਸਾਤ ਦਾ ਮੌਸਮ ਹੋਣ ਕਰਕੇ ਟਰੈਫਿਕ ਕਰਮਚਾਰੀਆਂ ਨੂੰ ਬਰਸਾਤੀ ਕੋਟ ਅਤੇ ਬਰਸਾਤੀ ਬੂਟ (ਗੁੰਮ ਸ਼ੂਜ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਬਰਸਾਤ ਦੋਰਾਨ ਡਿਊਟੀ ਕਰਨ ਵਿੱਚ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ ਅੱਜ ਵਰ੍ਹਦੇ ਮੀਂਹ ਵਿੱਚ ਇਹ ਬਰਸਾਤੀ ਕੋਟ ਅਤੇ ਬੂਟ ਟਰੈਫਿਕ ਪੁਲੀਸ ਮੁਲਾਜ਼ਮਾਂ ਨੂੰ ਦਿੱਤੇ ਗਏ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਸੀ.ਪੀ ਭੰਡਾਲ ਨੇ ਕਿਹਾ ਕਿ ਤੋਂ ਪਹਿਲਾਂ ਵੀ ਕਮਿਸ਼ਨਰ ਪੁਲਿਸ ਵਲੋਂ ਧੁੱਪ ਤੋਂ ਬਚਾਅ ਲਈ ਟਰੈਫਿਕ ਪੁਲੀਸ ਕਰਮਚਾਰੀਆਂ ਨੂੰ ਛਤਰੀਆਂ ਤੇ ਅਲੱਗ ਅਲੱਗ ਚੌਂਕਾਂ ਵਿੱਚ ਟੈਂਟ ਲਗਵਾ ਕੇ ਅਤੇ ਮੇਜ਼ ਕੁਰਸੀਆਂ ਅਤੇ ਪੀਣ ਵਾਲੇ ਪਾਣੀ ਦੇ ਵਾਟਰ ਕੂਲਰ ਰਹਿਬਰ ਆਦਿ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ।ਉਨਾਂ ਕਿਹਾ ਕਿ ਟਰੈਫਿਕ ਪੁਲਿਸ ਦੇ ਕਰਮਚਾਰੀ ਆਪਣੀ ਡਿਊਟੀ ਪੂਰੀ ਲਗਨ ਤੇ ਮੇਹਨਤ ਨਾਲ ਕਰ ਰਹੇ ਹਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …