Monday, December 4, 2023

ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ

ਅੰਮ੍ਰਿਤਸਰ 22 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਵਿਦਿਆਰਥਣ ਲਵਜੋਤ ਕੌਰ ਨੇ ਐਮ.ਏ ਪੰਜਾਬੀ ਸਮੈਸਟਰ ਦੂਜਾ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ (ਡਿਸਟਿਨਕਸ਼ਨ) ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦੇਂਦਿਆਂ ਬਿਹਤਰ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਦੀ ਅਗਵਾਈ ‘ਚ ਕਾਲਜ਼ ਅਹਿਮ ਪ੍ਰਾਪਤੀਆਂ ਕਰ ਰਿਹਾ ਹੈ।ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣ ਲਵਜੋਤ ਕੌਰ ਦੀ ਮਿਹਨਤ ਤੇ ਲਗਨ ਦਾ ਹੀ ਸਿੱਟਾ ਹੈ।ਕਾਲਜ ਵਲੋਂ ਵਿਦਿਆਰਥਣ ਲਵਜੋਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਰਾਜਬੀਰ ਰੰਧਾਵਾ, ਪ੍ਰੋ. ਅਮਨਪ੍ਰੀਤ ਕੌਰ, ਨਜਿੰਦਰਪਾਲ ਸਿੰਘ ਸੂਰਜ ਪ੍ਰਕਾਸ਼, ਸਿੰਘ ਕਸ਼ਮੀਰ ਸਿੰਘ ਤੋਂ ਇਲਾਵਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …