ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਲੇਸਮੇਂਟ ਕੈਂਪ ਲਗਵਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ ਅਤੇ ਕਈ ਨੌਜਵਾਨ ਪਲੇਸਮੈਂਟ ਕੈਂਪਾ ਰਹੀਂ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ।ਇਨਾਂ ਵਿਚੋਂ ਇਕ ਪ੍ਰਾਰਥਣ ਹਰਪ੍ਰੀਤ ਕੌਰ ਜੋ ਕਿ ਪਿੰਡ ਬੱਚੀਵਿੰਡ ਜਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਦੱਸਿਆ ਕਿ ਉਸ ਨੇ ਬੀ.ਟੈਕ (ਆਈ.ਟੀ) ਕੀਤੀ ਹੋਈ ਹੈ ਅਤੇ ਉਸ ਨੂੰ ਜਿਲ੍ਹਾ ਰੋਜਗਾਰ ਬਿਓਰੋ ਵਲੋਂ ਲਗਾਏ ਗਏ ਪਲੇਸਮੈਂਟ ਕੈਂਪ ਰਾਹੀਂ ਰੋਜ਼ਗਾਰ ਮਿਲਿਆ ਹੈ।
ਪ੍ਰਾਰਥਣ ਹਰਪ੍ਰੀਤ ਕੋਰ ਨੇ ਦੱਸਿਆ ਕਿ ਉਸ ਨੇ ਇਕ ਸਾਲ ਪਹਿਲਾਂ ਆਪਣਾ ਨਾਮ ਜਿਲ੍ਹਾ ਰੋਜਗਾਰ ਦਫਤਰ ਅੰਮ੍ਰਿਤਸਰ ਵਿੱਚ ਦਰਜ ਕਰਵਾਇਆ ਸੀ।ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਮੈਨੂੰ ਵੱਖ-ਵੱਖ ਕੈਰੀਅਰ ਆਪਸ਼ਨ ਬਾਰੇ ਜਾਣੂ ਕਰਵਾਇਆ ਗਿਆ।ਮੈਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼੍ਰੀ ਰਾਮ ਇੰਨਸੋਰੈਸ ਲਿਮਟਿਡ ਕੰਪਨੀ ਵਿੱਚ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਦੀ ਆਸਾਮੀ ਬਾਰੇ ਜਾਣਕਾਰੀ ਦਿੱਤੀ ਗਈ।ਇਸ ਤੋਂ ਬਾਅਦ ਸਲੈਕਸ਼ਨ ਕਮੇਟੀ ਵੱਲੋਂ ਇੰਟਰਵਿਊ ਲਈ ਗਈ।ਇੰਟਰਵਿਊ ਕਲੀਅਰ ਕਰਨ ਤੋਂ ਬਾਅਦ ਮੈਨੂੰ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਨਿਯੁੱਕਤ ਕੀਤਾ ਗਿਆ।ਉਹ ਪੰਜਾਬ ਸਰਕਾਰ, ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਬਹੁਤ-ਬਹੁਤ ਧੰਨਵਾਦ ਕਰਦਿਆਂ ਪੰਜਾਬ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨਾਲ ਜੁੜ ਕੇ ਰੋਜ਼ਗਾਰ ਸਬੰਧੀ ਦਿੱਤੀਆਂ ਜਾ ਰਹੀਆਂ ਸਹੁਲਤਾਂ ਦਾ ਲਾਭ ਉਠਾਉਣ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …