ਅੰਮ੍ਰਿਤਸਰ, 223 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਵੈਬਰਜ਼, ਅਜ਼ਾਇਲ ਆਦਿ ਕੰਪਨੀਆ ਵਲੋਂ ਭਾਗ ਲਿਆ ਗਿਆ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਕੋਂਸਲਰ, ਸਪੀਕਿੰਗ ਟਰੇਨਰ, ਵੈਲਨੈਸ ਐਡਵਾਈਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਕੈਂਪ ਵਿੱਚ 37 ਉਮੀਦਵਾਰਾਂ ਨੇ ਭਾਗ ਲਿਆ ਅਤੇ 22 ਉਮੀਦਵਾਰਾਂ ਦੀ ਨੋਕਰੀ ਲਈ ਚੋਣ/ ਸ਼ਾਰਟਲਿਸਟ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …