ਜੰਡਿਆਲਾ ਗੁਰੂ, 23 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰਕੇ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਜ ਹਲਕੇ ਦੇ ਪਿੰਡ ਭੱਟੀ ਕੇ, ਸੈਦਪੁਰ, ਕੋਟ ਹਿਆਤ ਅਤੇ ਸ਼ਹੀਦ ਮਲਕੀਅਤ ਸਿੰਘ ਨਗਰ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ/ ਸਮੱਸਿਆਵਾਂ ਨੂੰ ਨੇੜੇ ਹੋ ਕੇ ਜਾਨਣ ਉਪਰੰਤ ਉਹਨਾਂ ਦਾ ਮੌਕੇ ‘ਤੇ ਜਾਂ ਸਮਾਂਬੱਧ ਹੱਲ ਕਰਨ ਲਈ ਉਲੀਕੇ ਵਿਸ਼ੇਸ਼ ਪ੍ਰੋਗਰਾਮ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਲੋਕਾਂ ਨੂੰ ਰਾਹਤ ਦੇਣ ਵਾਲੀਆਂ ਸਕੀਮਾਂ ਦੀ ਸਮੀਖਿਆ ਵੀ ਕੀਤੀ।ਉਨਾਂ ਦੱਸਿਆ ਕਿ ਸਰਕਾਰ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਕੇ ਜਿਥੇ ਹਰ ਵਰਗ ਤੱਕ ਰਾਹਤ ਪਹੁੰਚਾ ਰਹੀ ਹੈ, ਉਥੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨਾ ਵੀ ਸਾਡੀ ਜਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ।ਭਾਰੀ ਬਰਸਾਤ ਕਾਰਨ ਬਣੇ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਅਤੇ ਵੱਖ-ਵੱਖ ਵਿਭਾਗਾਂ ਵਲੋਂ ਦਿਨ-ਰਾਤ ਯਤਨ ਕਰਕੇ ਆਮ ਜਨਜੀਵਨ ਨੂੰ ਲੀਹ ਤੇ ਲਿਆਂਦਾ ਜਾ ਰਿਹਾ ਹੈ।ਸੜਕਾਂ ਦੀ ਮੁਰੰਮਤ, 100% ਬਿਜਲੀ ਅਤੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ।ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਫੋਗਿੰਗ ਅਤੇ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਮਿਲ ਰਹੀ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਲੋਕਾਂ ਨੂੰ ਭਾਰੀ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੈ।ਲੱਖਾਂ ਪਰਿਵਾਰ ਘਰੇਲੂ ਬਿਜਲੀ ਬਿੱਲ ਜ਼ੀਰੋ ਆਉਣ ਨਾਲ ਰਾਹਤ ਮਹਿਸੂਸ ਕਰ ਰਹੇ ਹਨ।ਉਹਨਾਂ ਕਿਹਾ ਕਿ ਮੌਨਸੂਨ ਸੀਜ਼ਨ ਤੋਂ ਬਾਅਦ ਵਿਆਪਕ ਵਿਕਾਸ ਕਾਰਜ ਕਰਵਾਏ ਜਾਣਗੇ ਤੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰੇ ਵਿਭਾਗ ਹੁਣ ਜ਼ਜਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਤਾਂ ਕਿ ਸਰਕਾਰ ਵਲੋਂ ਵੱਧ ਤੋਂ ਵੱਧ ਰਾਹਤ ਦਿੱਤੀ ਜਾਵੇ।
ਇਸ ਮੌਕੇ ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਚੇਅਰਮੈਨ ਛਨਾਖ ਸਿੰਘ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੇ ਗਾਂਧੀ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ, ਬਿਜਲੀ, ਪਸ਼ੂ ਪਾਲਣ, ਪਾਣੀ ਸਪਲਾਈ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …