Monday, December 23, 2024

ਲਕਸ਼ਮੀ ਨਰਾਇਣ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ‘ਚ ਪੁੱਜੇ ਮੰਤਰੀ ਈ.ਟੀ.ਓ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸਥਾਨਕ ਲਕਸ਼ਮੀ ਨਰਾਇਣ ਮੰਦਰ ਵਲੋਂ ਨਿਊ ਅੰਮ੍ਰਿਤਸਰ ਵਿਖੇ ਬਣਾਏ ਜਾ ਰਹੇ ਨਵੇਂ ਮੰਦਰ ਦੀ ਉਸਾਰੀ ਲਈ ਕੀਤੇ ਗਏ ਭੂਮੀ ਪੂਜਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕਾ ਜੀਵਨਜੋਤ ਕੌਰ ਅਤੇ ਹੋਰਨਾਂ ਸ਼ਿਰਕਤ ਕੀਤੀ।ਹਰਭਜਨ ਸਿੰਘ ਨੇ ਪ੍ਰਬੰਧਕਾਂ ਨੂੰ ਇਸ ਧਰਮ ਦੇ ਕੰਮ ਲਈ ਕੀਤੀ ਪਹਿਲ ਕਦਮੀ ਦੀ ਵਧਾਈ ਦਿੰਦੇ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਸਾਡਾ ਧਰਮ ਸਾਨੂੰ ਇਨਸਾਨੀਅਤ ਸਿਖਾਉਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਸਾਡੇ ਧਰਮ ਗੁਰੂਆਂ ਵਲੋਂ ਦਿੱਤਾ ਸਾਂਝੀਵਾਲਤਾ ਦਾ ਸੰਦੇਸ਼ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …