ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ’ਚ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਦੇ ਪੋ੍ਰਗਰਾਮ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਦੇਸ਼ ਨੂੰ ਸਵੱਛ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਦੇਸ਼ ਨੂੰ ਸਾਫ਼-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਹਰ ਨਾਗਰਿਕ ਦੀ ਹੈ, ਇਸ ਲਈ ਹਰੇਕ ਵਿਦਿਆਰਥੀ ਨੂੰ ਆਪਣੀ ਜ਼ਿੰਮੇਵਾਰੀ ਦਾ ਪਾਲਣ ਨਿਸ਼ਠਾ ਨਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਹਾਜ਼ਰ ਸਨ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …