Thursday, November 12, 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਜੁਲਾਈ ਨੂੰ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 26 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰਾਮ ਫਾਈਨਾਂਸ, ਬਜਾਜ ੲੈਲੀਆਨਜ਼, ਐਸ.ਬੀ.ਆਈ, ਕਰੈਡਿਟ ਕਾਰਟ ਆਦਿ ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ।ਇਹਨਾਂ ਸਾਰੀਆ ਕੰਪਨੀਆਂ ਵਲੋਂ ਵੱਖ-ਵੱਖ ਅਸਾਮੀਆਂ ਲਈ 7000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ 2:00 ਵਜੇ ਤੱਕ ਦਾ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਇਕਾਗਰਤਾ ਅਤੇ ਮਨ ਦੀ ਅਵਸਥਾ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਸਕੂਲ ਆਫ ਸੋਸ਼ਲ …