ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ
ਹੈ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਇਸੇ ਤਹਿਤ ਸੂਬੇ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਖੋਲ੍ਹ ਗਏ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਇਸਲਾਮਾਬਾਦ ਵਿਖੇ ਸਕੂਲੀ ਬੱਚਿਆਂ ਨੂੰ ਵਰਦੀਆਂ, ਟਾਈ ਬੈਲਟ, ਜ਼ੁਰਾਬਾ ਅਤੇ ਬੂਟ ਵੰਡਣ ਸਮੇਂ ਕੀਤਾ ਗਿਆ।ਡਾ. ਗੁਪਤਾ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਨੂੰ ਲੈ ਕੇ ਕਾਫ਼ੀ ਉਪਰਾਲੇ ਕਰ ਰਹੀ ਹੈ ਅਤੇ ਜਿਹੜੇ ਸਕੂਲ ਅਧਿਆਪਕਾਂ ਤੋਂ ਸੱਖਣੇ ਹਨ ਉਥੇ ਨਵੇਂ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ 15 ਮਹੀਨਿਆਂ ਦੇ ਕਾਰਜ਼ਕਾਲ ਦੌਰਾਨ ਹੀ 29 ਹਜ਼ਾਰ ਤੋਂ ਵੱਧ ਸਰਕਾਰੀਆਂ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆਂ ਕਰਵਾਈਆਂ ਹਨ।
ਇਸ ਮੌਕੇ ਸਾਗਰ, ਸੁਦੇਸ਼ ਕੁਮਾਰ, ਸੁਰਜੀਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media