Saturday, August 9, 2025
Breaking News

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਖੇਤਰਾਂ ‘ਚ ਜਾ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਘਨੂਪੁਰ ਕਾਲੇ, ਵਿਕਾਸ ਨਗਰ, ਮਿਲਾਪ ਐਵੀਨਿਉ, ਮਾਸਟਰ ਐਵੀਨਿਉ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਕੇਸਾਂ ਦੇ ਸੰਬਧ ਵਿੱਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਲਗਭਗ 338 ਘਰਾਂ ਵਿੱਚ ਜਾ ਕੇ ਡੇਂਗੂ/ਚਿਕਨਗੁਨੀਆਂ ਦੇ ਲਾਵਰੇ ਸੰਬਧੀ ਲੋਕਾਂ ਨੂੰ ਜਾਗਰੂੂਕ ਕੀਤਾ ਅਤੇ 19 ਘਰਾਂ ਵਿੱਚ ਲਗਭਗ 20 ਕੰਟੇਨਰਾਂ ਵਿਚੋਂ ਮਿਲੇ ਲਾਰਵੇ ਨੂੰ ਨਸ਼ਟ ਕੀਤਾ। ਇਸ ਤੋਂ ਇਲਾਵਾ ਇਹਨਾਂ ਇਲਾਕਿਆਂ ਵਿਚੋਂ ਫੀਵਰ ਸਰਵੇ ਵੀ ਕੀਤਾ ਗਿਆ ਅਤੇ ਬੁਖਾਰ ਦੇ ਮਰੀਜ਼ਾਂ ਦੇ ਬਲੱਡ-ਸੈਂਪਲ ਵੀ ਲਏ ਗਏ।ਕਈ ਥਾਵਾਂ ‘ਤੇ ਖੜ੍ਹੇ ਬਰਸਾਤੀ ਪਾਣੀ ਵਿੱਚ ਕਾਲਾ ਤੇਲ ਪਾਇਆ ਗਿਆ ਅਤੇ ਸਪਰੇਅ ਵੀ ਕੀਤਾ ਗਿਆ।ਡਾ. ਵਿਜੇ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਡੇਂਗੂ ਦੀ ਰੋਕਥਾਮ ਸੰਬਧੀ ਜਿਲ੍ਹੇ ਭਰ ਵਿੱਚ ਡੇਂਗੂ ਵਾਰਡਾਂ ਤਿਆਰ ਕੀਤੀਆਂ ਗਈਆਂ ਹਨ।ਇੰਨਾਂ ਵਿੱਚ ਸਿਵਲ ਹਸਪਤਾਲ ਅੰਮ੍ਰਿਤਸਰ, ਹਰੇਕ ਸਬ ਡਵੀਜ਼ਨਲ ਹਸਪਤਾਲਾਂ ਅਤੇ ਹਰੇਕ ਬਲਾਕ ਪੱਧਰ ‘ਤੇ ਵੀ ਡੇਂਗ ਵਾਰਡਾਂ ਬਣਾਈਆਂ ਗਈਆ ਹਨ।
ਐਂਟੀ ਲਾਰਵਾ ਵਿੰਗ ਵਿੱਚ 15 ਟੀਮਾਂ ਕੰਮ ਕਰ ਰਹੀਆ, ਜੋ ਕਿ ਰੋਜ਼ਾਨਾਂ ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ ਖਾਸ ਕਰਕੇ ਹੋਟਸਪੋਟ ਖੇਤਰਾਂ ਵਿੱਚ ਜਾ ਕੇ ਐਂਟੀਲਾਰਵਾ ਗਤੀਵਿਧੀਆਂ ਕਰ ਰਹੀਆਂ ਹਨ।ਸਾਰੇ ਪ੍ਰਾਇਵੇਟ ਹਸਪਤਾਲਾਂ ਨੂੰ ਆਗਾਹ ਕੀਤਾ ਜਾ ਚੁੱਕਿਆ ਹੈ ਕਿ ਕੋਈ ਵੀ ਕੇਸ ਸਾਹਮਣੇ ਆਉਣ ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਇਸ ਮੋਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਗੁਰਦੇਵ ਸਿੰਘ ਢਿੱਲੋਂ, ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਰਣਜੋਧ ਸਿੰਘ, ਜਗਦੀਸ਼ ਸਿੰਘ, ਸੰਜੀਵ ਕੁਮਾਰ, ਫੀਲਡ ਵਰਕਰ/ਬ੍ਰੀਡਿੰਗ ਕੈਚਰ ਅਤੇ ਐਂਟੀ ਲਾਰਵਾ ਸਟਾਫ ਮੌਜ਼ੂਦ ਰਹੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …