Tuesday, September 15, 2026

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕੈਮਿਸਟ ਐਸੋਸੀਏਸ਼ਨ – ਡਿਪਟੀ ਕਮਿਸ਼ਨਰ

ਪਹਿਲੀ ਖੇਪ ਵਜੋਂ ਦਿੱਤੀਆਂ 1.5 ਲੱਖ ਕਲੋਰੀਨ ਦੀਆਂ ਗੋਲੀਆਂ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦਾ ਸਮੂਹ ਕੈਮਿਸਟ ਭਾਈਚਾਰਾ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਇਆ ਹੈ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਹਿਲੀ ਖੇਪ ਵਜੋਂ 1.5 ਲੱਖ ਕਲੋਰੀਨ ਦੀਆਂ ਗੋਲੀਆਂ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਕੈਮਿਸਟ ਭਾਈਚਾਰਾ ਪੰਜਾਬ ਵਿੱਚ ਚਾਹੇ ਕੋਈ ਰੇਲ ਹਾਦਸਾ ਹੋਵੇ ਜਾਂ ਕੋਰੋਨਾ ਕਾਲ ਜਾਂ ਕੋਈ ਹੋਰ ਅਣਸੁਖਾਵੀਂ ਘਟਨਾ ਹੋਵੇ ਹਮੇਸ਼ਾਂ ਹੀ ਲੋਕਾਂ ਦੀ ਮਦਦ ਲਈ ਤਿਆਰ ਰਹਿੰਦਾ ਹੈ।ਕੁਦਰਤੀ ਆਫ਼ਤ ਦਾ ਮੁਕਾਬਲਾ ਅਸੀਂ ਸਾਰੇ ਮਿਲ ਜੁੱਲ ਕੇ ਹੀ ਕਰ ਸਕਦੇ ਹਾਂ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈਏ।
ਮਨਮੋਹਨ ਸਿੰਘ ਜਨਰਲ ਸਕੱਤਰ ਪੰਜਾਬ ਕੈਮੀਸਟ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਪੰਜਾਬ ਸਰਕਾਰ ਨਾਲ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮਦਦ ਵੀ ਕੀਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਵਿਜੈ ਕੁਮਾਰ, ਵਿਸ਼ਾਲ ਦੇਵਰਾਜ ਪ੍ਰਧਾਨ ਜਿਲ੍ਹਾ ਕੈਮਿਸਟ ਐਸੋਸੀਏਸ਼ਨ, ਰਾਜ ਕੁਮਾਰ ਸ਼ਰਮਾ ਜਿਲ੍ਹਾ ਹੋਲਸੇਲ ਪ੍ਰਧਾਨ, ਅਮਰ ਕੁਮਾਰ ਪਿੰਕਾ, ਗੌਰਵ ਭਾਟੀਆ, ਸ਼ਿਵਪਾਲ ਸਲੂਜਾ, ਵਿਵੇਕ ਧਵਨ, ਨਰਿੰਦਰ ਵਧਵਾ, ਸੰਜੀਵ ਪੁਰੀ ਅਤੇ ਸੁਨੀਲ ਕੁਮਾਰ ਵੀ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …