ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਪ੍ਰਿੰਸੀਪਲ ਡਾ. ਅਨੁਪਮਾ ਮਹਾਜਨ ਦੀ ਦੇਖ-ਰੇਖ ਅਤੇ ਸਿਵਲ
ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਰੂਟੀਨ ਟੀਕਾਕਰਨ ਅਤੇ ਵੈਕਸੀਨ ਪ੍ਰੀਵੈਨਟੇਬਲ ਡਸੀਜ਼ ਸਰਵੇਲੈਂਸ ਬਾਰੇ ਵਰਕਸ਼ਾਪ ਕਰਵਾਈ ਗਈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਰੂਟੀਨ ਟੀਕਾਕਰਨ ਵੱਲੋਂ 0-5 ਸਾਲ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਛੋਟੇ ਬੱਚਿਆਂ ਨੂੰ ਬਚਪਨ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਜ਼ਿਲ੍ਹਾ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ ਨੇ ਟੀਕਾਕਰਨ ਤੋਂ ਬਾਅਦ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜ਼ਿਲ੍ਹਾ ਟੀਕਾਕਰਨ ਅਫਸਰ ਨੂੰ 24 ਘੰਟਿਆਂ ਵਿੱਚ ਜਾਣਕਾਰੀ ਦੇਣ ਲਈ ਕਿਹਾ।ਡਬਲੀਓ.ਐਚ.ਓ ਦੇ ਡਾ. ਇਸ਼ੀਤਾ ਵੱਲੋਂ ਨੇ ਦੱਸਿਆ ਕਿ ਹਰ ਸਾਲ 48 ਵੈਕਸੀਨ ਕੋਲਡ ਚੇਨ ਪੁਆਇੰਟਾਂ ‘ਤੇ ਟੀਕਾਕਰਨ ਕਰਨ ਲਈ ਵੈਕਸੀਨ ਦਿੱਤੀ ਜਾਂਦੀ ਹੈ ਅਤੇ ਲਗਭਗ 11000 ਸੈਸ਼ਨ ਯੋਜਨਾਬੱਧ ਕੀਤੇ ਜਾਂਦੇ ਹਨ। ਡਾ. ਰਾਘਵ ਗੁਪਤਾ ਵੱਲੋਂ ਪਾਵਰਪੁਅਇੰਟ ਪੈ੍ਰਜਨਟੇਸ਼ਨ ਦੁਆਰਾ ਟੀਕਾਕਰਨ, ਟੀਕਾਕਰਨ ਤੋਂ ਬਾਅਦ ਹੋਣ ਵਾਲੇ ਮਾੜੇ ਪ੍ਰਭਾਵਾ ਏ.ਐਫ.ਪੀ ਮੀਜ਼ਲਜ਼ ਸਰਵੇਲੈਂਸ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਵਰਕਸ਼ਾਪ ਵਿੱਚ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਤੋਂ ਬੱਚਿਆਂ ਦੇ ਮਾਹਿਰ ਡਾਕਟਰ, ਜੂਨੀਅਰ ਰੈਜ਼ੀਡੈਂਟਸ, ਅਜੇ ਕੁਮਾਰ, ਡਿਪਟੀ ਮਾਸ ਮੀਡੀਆ ਕਮਲਦੀਪ ਭੱਲਾ ਆਦਿ ਸ਼ਾਮਲ ਹੋਏ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media