Friday, March 1, 2024

ਪੈਰਾਮਾਉਂਟ ਪਬਲਿਕ ਸਕੂਲ ‘ਚ ਪੌਦੇ ਲਗਾਏ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਵਿਸ਼ਵ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੌਦੇ ਲਗਾਏ ਗਏ।3-ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਦੀਪਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਨੇਵਲ ਯੂਨਿਟ ਦੇ 25 ਵਿਦਿਆਰਥੀਆਂ ਨੇ ਇਸ ਗਤੀਵਿਧੀ `ਚ ਭਾਗ ਲਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸ਼ੁੱਧ ਵਾਤਾਵਰਨ ਹੋਵੇਗਾ ਤਾਂ ਹੀ ਸਾਡੀ ਜ਼ਿੰਦਗੀ ਵਧੀਆ ਢੰਗ ਨਾਲ ਬਤੀਤ ਹੋਵੇਗੀ।ਐਮ.ਡੀ ਚੀਮਾ ਨੇ ਕਿਹਾ ਕਿ ਸਾਨੂੰ ਸਿਹਤਮੰਦ ਸਮਾਜ ਸਿਰਜਣ ਲਈ ਵਾਤਾਵਰਣ ਬਚਾਉਣ ਦੀ ਕੋਸ਼ਿਸ਼ ਵਿੱਚ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਉਹਨਾਂ ਸਕੂਲ ਕੈਂਪਸ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਵੀ ਲਗਾਏ ਅਤੇ ਉਹਨਾਂ ਦੀ ਸਾਂਭ ਸੰਭਾਲ ਦਾ ਜ਼ਿੰਮਾ ਲਿਆ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਤੇ ਸਟਾਫ਼ ਮੈਂਬਰ ਮੌਜ਼ੂਦ ਸਨ।

Check Also

ਅਕਾਲ ਅਕੈਡਮੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ …