ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 28 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਨਾਵਲਟੀ ਗਰੁੱਪ, ਆਰੀਯਨ ਹੰਡਾਈ, ਸਵਤੰਤਰਾ ਫਾਈਨਾਂਸ ਆਦਿ ਕੰਪਨੀਆ ਵਲੋਂ ਭਾਗ ਲੈਣਗੀਆਂ ਅਤੇ ਉਨਾਂ ਵਲੋਂ ਵੱਖ-ਵੱਖ ਅਸਾਮੀਆਂ ਲਈ 8000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਟੀਮ ਲੀਡਰ, ਸੇਲਜ਼ ਕਲਸਨਟੈਂਟ, ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ, ਸਰਵਿਸ ਮੈਨੇਜ਼ਰ, ਸੀ.ਆਰ.ਈ, ਰਿਲੇਸ਼ਨਸ਼ਿਪ ਆਫਸਰ, ਬਰਾਂਚ ਮੈਨੇਜ਼ਰ, ਆਦਿ ਦੀ ਚੋਣ ਕੀਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ 2:00 ਵਜੇ ਤੱਕ ਦਾ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਨਾਲ ਸਪੰਰਕ ਕੀਤਾ ਜਾ ਸਕਦਾ ਹੈ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …