Monday, December 23, 2024

ਕੈਬਨਿਟ ਮੰਤਰੀ ਈ.ਟੀ.ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਕਿਹਾ, ‘ਆਪ’ ਸਰਕਾਰ ਨੇ ਸਵਾ ਸਾਲ ਦੌਰਾਨ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜ਼ਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।
ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ 49 ਸਫਾਈ ਕਰਮਚਾਰੀਆਂ ਨੂੰ ਨਿਯੁੱਕਤੀ ਪੱਤਰ ਪ੍ਰਦਾਨ ਕਰਨ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਫਾਈ ਕਰਮਚਾਰੀ ਆਉਟਸੋਰਸਿਸ ’ਤੇ ਕੰਮ ਕਰਦੇ ਸਨ। ਉਨਾਂ ਨੂੰ ਕੰਟਰੈਕਟ ਅਧਾਰ ’ਤੇ ਰੈਗੂਲਰ ਕਰਕੇ ਨਿਯੁੱਕਤੀ ਪੱਤਰ ਦਿੱਤੇ ਗਏ ਹਨ ਅਤੇ ਹੁਣ ਇਹ ਕਰਮਚਾਰੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਅਧੀਨ ਕੰਮ ਕਰਨਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੈਲਰੀ ਨਗਰ ਕੌਂਸਲ ਵੱਲੋਂ ਦਿੱਤੀ ਜਾਵੇਗੀ।
ਈ.ਟੀ.ਓ ਨੇ ਕਿਹਾ ਕਿ ਵਿਰੋਧੀ ਸਿਰਫ ਗੱਲਾਂ ਕਰਨੀਆਂ ਜਾਣਦੇ ਹਨ।ਜੰਡਿਆਲਾ ਹਲਕੇ ਦਾ ਜਿੰਨਾਂ ਵਿਕਾਸ ਸਵਾ ਸਾਲ ਵਿੱਚ ਹੋਇਆ ਹੈ, ਵਿਰੋਧੀ ਆਪਣਾ ਰਿਕਾਰਡ ਵੀ ਦੇਖ ਲੈਣ।ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਪੱਖਪਾਤ ਇਲਾਕੇ ਦਾ ਵਿਕਾਸ ਕੀਤਾ ਨਾ ਕਿ ਕਿਸੇ ਨਾਲ ਵਿਤਕਰਾ।ਈ.ਟੀ.ਓ ਨੇ ਕਿਹਾ ਕਿ ਉਨਾਂ ਝੂਠੇ ਪਰਚੇ ਦਰਜ਼ ਨਹੀਂ ਕਰਵਾਏ, ਸਗੋਂ ਪਾਰਟੀਬਾਜਜ਼ੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਕੀਤਾ ਹੈ। ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਹੈ।ਬਿਨਾਂ ਪੱਖਪਾਤ ਦੇ ਹਰੇਕ ਵਰਗ ਨੂਮ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਹਨ।ਜੇਕਰ ਸਿਖਿਆ ਦੀ ਗੱਲ ਕਰੀਏ ਤਾਂ ਬੱਚਿਆਂ ਨੂੰ ਚੰਗੀ ਸਿਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ, ਤਾਂ ਜੋ ਸਾਡੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀ ਸਿਖਿਆ ਪ੍ਰਾਪਤ ਕਰ ਸਕਣ।
ਇਸ ਮੌਕੇ ਮੈਡਮ ਸੁਹਿੰਦਰ ਕੌਰ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਕਾਰਜ ਸਾਧਕ ਅਫਸਰ੍ਰ ਜਗਤਾਰ ਸਿੰਘ, ਐਸ.ਡੀ.ਓ ਗੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …