ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਇਰਾਕ ਦੇ ਬਗਦਾਦ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ।ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸ਼ਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ।ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾ ਪੜ੍ਹੀ ਕੀਤੀ ਜਾਵੇ।
ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ।ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ।ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਲਿਖਾ-ਪੜੀ ਕੀਤੀ ਜਾਵੇਗੀ।ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ, ਪਰੰਤੂ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …