Saturday, April 20, 2024

ਬੀ.ਕੇ.ਯੂ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ 5 ਅਗਸਤ ਦਾ ਸਮਰਾਲਾ ਦੌਰਾ ਰੱਦ – ਖੀਰਨੀਆਂ

30 ਜੁਲਾਈ ਨੂੰ ਯੂਨੀਅਨ ਆਗੂ ਦੇ ਪਿਤਾ ਦੇ ਭੋਗ ਮੌਕੇ ਸ਼ਰਧਾਂਜਲੀ ਭੇਂਟ ਕਰਨਗੇ

ਸਮਰਾਲਾ, 28 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ 5 ਅਗਸਤ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਸਮਰਾਲਾ ਦੀ ਅਨਾਜ ਮੰਡੀ ਵਿਖੇ ਆਉਣਾ ਸੀ, ਪਰ ਕੁੱਝ ਨਿੱਜੀ ਕਾਰਨਾਂ ਅਤੇ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਬਣੀ ਹੋਣ ਕਰਕੇ ਇਹ ਦੌਰਾ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ।ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਦੱਸਿਆ ਕਿ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਖਮਾਣੋਂ ਹਲਕੇ ਦੇ ਯੂਨੀਅਨ ਦੇ ਸੀਨੀਅਰ ਆਗੂ ਜਸਪਾਲ ਸਿੰਘ ਕਲੇਰ ਦੇ ਪਿਤਾ ਨਮਿਤ ਗੁਰਮੇਲ ਸਿੰਘ ਕਲੇਰ ਵਾਸੀ ਕਕਰਾਲਾ ਕਲਾਂ ਦੀ 30 ਜੁਲਾਈ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੁੱਜਣਗੇ ਅਤੇ ਆਪਣੇ ਵਲੋਂ ਸ਼ਰਧਾਂਜਲੀ ਦੇਣਗੇ।ਇਸ ਉਪਰੰਤ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣਨਗੇ।
ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਸਮਰਾਲਾ ਇਲਾਕੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਮੁਸ਼ਕਿਲਾਂ ਸਬੰਧੀ ਲਿਖਤ ਰੂਪ ਵਿੱਚ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਕੋਲ ਪੁੱਜਦੀਆਂ ਕਰਨ, ਤਾਂ ਜੋ ਇਸ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਪਤਾ ਲੱਗ ਸਕੇ, ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ, ਤਹਿਸੀਲ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਹਲ ਲਈ ਕੋਈ ਠੋਸ ਕਦਮ ਚੁੱਕੇ ਜਾਣ।
ਇਸ ਮੌਕੇ ਉਨ੍ਹਾਂ ਨਾਲ ਜਰਨੈਲ ਸਿੰਘ ਜਨਰਲ ਸਕੱਤਰ, ਬਲਜੀਤ ਸਿੰਘ ਮੱਲ ਮਾਜਰਾ ਬਲਾਕ ਪ੍ਰਧਾਨ ਸਮਰਾਲਾ, ਜੀਵਨ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਜਸਮੇਰ ਸਿੰਘ ਟੋਡਰਪੁਰ, ਸਮਸ਼ੇਰ ਸਿੰਘ ਘਰਖਣਾ, ਅਮਰਜੀਤ ਸਿੰਘ ਹਰਿਓਂ ਕਲਾਂ, ਜੀਵਨ ਸਿੰਘ ਮੱਲ ਮਾਜਰਾ ਸਕੱਤਰ, ਸੁਖਦੇਵ ਸਿੰਘ ਬਾਲਿਓਂ ਆਦਿ ਹਾਜਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …