ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਦਿੱਲੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਮੁਟਿਆਰਾਂ ਦਾ ਰਵਾਇਤੀ ‘ਤੀਆਂ’ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ।ਤੀਆਂ ਬਾਰੇ ਇੱਕ ਵਿਸ਼ੇਸ਼ ਸਭਾ ਕਰਵਾ ਕੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਸਕੂਲ ਦੇ ਪੰਜਾਬੀ ਵਿਭਾਗ ਵਲੋਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਮਟਕਾ ਦੌੜ, ਕਿੱਕਲੀ, ਮਹਿੰਦੀ, ਸ਼ਟਾਪੂ, ਗੀਟੇ, ਪਤੰਗਬਾਜ਼ੀ ਅਤੇ ਰੱਸਾਕਸ਼ੀ ਆਦਿ ਖੇਡਾਂ ਵਿੱਚ ਹਿੱਸਾ ਲੈ ਕੇ ਤਿਉਹਾਰ ਦਾ ਆਨੰਦ ਮਾਣਿਆ।ਰਵਾਇਤੀ ਪਹਿਰਾਵੇ ਵਿੱਚ ਵਿਦਿਆਰਥੀ ਬਹੁਤ ਸੁੰਦਰ ਨਜ਼ਾਰਾ ਪੇਸ਼ ਕਰ ਰਹੇ ਸਨ।
ਦਿੱਲੀ ਪਬਲਿਕ ਸਕੂਲ ਬੰਗਲੌਰ ਦੇ ਵਿਦਿਆਰਥੀ ਅਤੇ ਅਧਿਆਪਕ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।ਉਹਨਾਂ ਨੇ ਸਾਰੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਭਰਪੂਰ ਜਾਣਕਾਰੀ ਹਾਸਲ ਕਰਕੇ ਇਸ ਦੀ ਖੂਬ ਸਰਾਹਣਾ ਕੀਤੀ।ਪ੍ਰਿੰਸੀਪਲ ਕਮਲ ਚੰਦ ਨੇ ਤੀਆਂ ਦੇ ਤਿਉਹਾਰ ਦੀ ਸਭ ਨੂੰ ਵਧਾਈ ਦਿੱਤੀ।
ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …