Friday, March 1, 2024

ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਸੰਬੰਧੀ ਸਮਾਗਮ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਸੰਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਣ ਮੰਡਲ ਵਿਸਥਾਰ ਬਠਿੰਡਾ (ਬਲਾਕ ਮਾਨਸਾ) ਦੇ ਅਫ਼ਸਰਾਂ ਬਲਜੀਤ ਸਿੰਘ (ਬਲਾਕ ਅਫ਼ਸਰ ਮਾਨਸਾ), ਗੁਰਦੀਪ ਸਿੰਘ, ਕੁਲਵੀਰ ਸਿੰਘ ਅਤੇ ਸ੍ਰੀਮਤੀ ਬੇਅੰਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਇਹ ਦਿਨ ਵਾਤਾਵਰਨ ਦੀ ਸੁਰੱਖਿਆ ਲਈ ਇਸ ਦੇ ਸਾਰੇ ਕੁਦਰਤੀ ਸਰੋਤਾਂ, ਪੌਦਿਆਂ ਅਤੇ ਜਾਨਵਰਾਂ ਦੀਆਂ ਕਿਸਮਾਂ, ਮਿੱਟੀ, ਪਾਣੀ ਅਤੇ ਹਵਾ ਸਮੇਤ, ਇਸ ਦੀ ਅਹਿਮ ਲੋੜ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਇੱਕ ਮੌਕਾ ਹੈ।ਬਲਾਕ ਅਫ਼ਸਰ ਮਾਨਸਾ ਸਰਦਾਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਆਪਣਾ ਹਿੱਸਾ ਕਿਵੇਂ ਪਾ ਸਕਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਈ-ਹਰਿਆਲੀ ਐਪ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਦਿਆਰਥੀ ਇਸ ਐਪ ਦੁਆਰਾ ਬਿਲਕੁੱਲ ਮੁਫਤ ਵਿੱਚ ਪੌਦੇ ਲੈ ਕੇ ਲਗਾ ਸਕਦੇ ਹਨ।
ਸਕੂਲ ਪ੍ਰਿੰਸੀਪਲ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਵਣ ਮੰਡਲ ਵਿਸਥਾਰ ਬਠਿੰਡਾ ਵਲੋਂ ਵੀ ਪ੍ਰਿੰਸੀਪਲ ਅਤੇ ਮੈਨੇਜਮੈਂਟ ਨੂੰ ਇੱਕ ਯਾਦਗਾਰੀ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਮਹਿਮਾਨਾਂ, ਸਕੂਲ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿੱਚ ਪੌਦੇ ਵੀ ਲਗਾਏ ਗਏ।

Check Also

ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੰਡੀਆਂ ਮੁਫ਼ਤ ਕਿਤਾਬਾਂ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ …