Saturday, July 27, 2024

ਪੰਜਾਬ ਸਰਕਾਰ ਨੇ ਕਲਗੀਧਰ ਟਰੱਸਟ ਨੂੰ ਹੜ੍ਹ ਪੀੜਤਾਂ ਲਈ ਕੀਤੇ ਰਾਹਤ ਕਾਰਜ਼ਾਂ ਬਦਲੇ ਕੀਤਾ ਸਨਮਾਨਿਤ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਸੋਸਾਇਟੀ ਬੜੂ ਸਾਹਿਬ ਵਲੋਂ ਪਿੱਛਲੇ ਦਿਨੀਂ ਆਏ ਹੜ੍ਹ ਦੇ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਰਾਹਤ ਕਿੱਟਾਂ, ਦਵਾਈਆਂ, ਪਸ਼ੂਆਂ ਲਈ ਚਾਰਾ, ਘਰ ਦਾ ਜਰੂਰੀ ਰਾਸ਼ਨ ਬੇੜੀਆਂ ਰਾਹੀਂ ਵੰਡਿਆ ਗਿਆ, ਮੈਡੀਕਲ ਕੈਂਪ ਲਗਾਏ ਗਏ ਅਤੇ ਨਾਲ ਹੀ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ।ਲੋਕ ਭਲਾਈ ਲਈ ਕੀਤੇ ਇਹਨਾਂ ਰਾਹਤ ਕਾਰਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਆਯੋਜਿਤ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ ਅਤੇ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਭੂਰਾ ਸਿੰਘ ਘੁੰਮਣ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।ਕਲਗੀਧਰ ਟਰੱਸਟ ਦੇ ਵਾਈਸ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਲਗੀਧਰ ਸੋਸਾਇਟੀ ਬੜੂ ਸਾਹਿਬ ਜਦੋਂ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਵਿੱਦਿਅਕ ਖੇਤਰ ਦੇ ਨਾਲ-ਨਾਲ ਕਲਗੀਧਰ ਸੋਸਾਇਟੀ ਦੇ ਸੇਵਾਦਾਰਾਂ ਨੇ ਲੋੜਵੰਦਾਂ ਦੀ ਅੱਗੇ ਹੋ ਕੇ ਮਦਦ ਕੀਤੀ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …