Saturday, June 14, 2025
Breaking News

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇੇ 31 ਜੁਲਾਈ ਨੂੰ ਜਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨਾਂ ‘ਤੇ ਲਾਗੂ ਨਹੀਂ ਹੋਣਗੇ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …