Thursday, July 18, 2024

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੀਤ ਤੇ ਕੁਇਜ਼ ਮੁਕਾਬਲਾ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਾਰ ਸੰਸਥਾ ਅਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗੀਤ ਅਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਗੀਤ ਮੁਕਾਬਲੇ ਵਿੱਚ ਤੀਸਰਾ ਹਾਊਸ ਕਰਤਾਰ ਸਿੰਘ ਸਰਾਭਾ ਦੀ ਮਨਸੀਰਤ ਕੌਰ ਨੇ ਪਹਿਲਾ ਸਥਾਨ ਅਤੇ ਚੌਥੇ ਹਾਊਸ ਚੰਦਰ ਸ਼ੇਖਰ ਅਜ਼ਾਦ ਦੀ ਹਰਲੀਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਕੁਇਜ਼ ਮੁਕਾਬਲੇ ਵਿੱਚ ਚੌਥੇ ਹਾਊਸ ਚੰਦਰ ਸ਼ੇਖਰ ਆਜ਼ਾਦ ਨੇ ਪਹਿਲਾ ਸਥਾਨ ਅਤੇ ਦੂਸਰੇ ਹਾਊਸ ਡਾ. ਭੀਮ ਰਾਓ ਅੰਬੇਡਕਰ ਨੇ ਦੂਸਰਾ ਸਥਾਨ ਹਾਸਲ ਕੀਤਾ।ਸਟੇਜ਼ ਦੀ ਜਿੰਮੇਵਾਰੀ ਮੈਡਮ ਸ਼ੁਭਜੋਤ ਪਾਲ ਕੌਰ ਵਲੋਂ ਨਿਭਾਈ ਗਈ।ਬੱਚਿਆਂ ਦੀ ਮੁਲਾਕਾਤ ਸ਼ਹੀਦ ਊਧਮ ਸਿੰਘ ਦੇ ਵਿਚਾਰਾਂ ਨਾਲ ਕਰਵਾਈ।ਇਸ ਸਮੇਂ ਗੀਤ ਮੁਕਾਬਲੇ ਦੀ ਜਜਮੈਂਟ ਮੈਡਮ ਗੁਰਮੀਤ ਕੌਰ ਅਤੇ ਹਰਦੀਪ ਸਿੰਘ ਨੇ ਕੀਤੀ।ਇਸੇ ਤਰ੍ਹਾਂ ਹੀ ਕੁਇਜ਼ ਮੁਕਾਬਲੇ ਦੀ ਜਜਮੈਂਟ ਮੈਡਮ ਰੁਪਿੰਦਰ ਕੌਰ ਅਤੇ ਸਰ ਗੁਰਜੀਤ ਸਿੰਘ ਨੇ ਕੀਤੀ।ਇਸ ਦੇ ਦੌਰਾਨ ਸੰਸਥਾ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ।ਇਸ ਸਮੇਂ ਸਮੂਹ ਸਟਾਫ ਵੀ ਮੌਜ਼ੂਦ ਰਿਹਾ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …